ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਲੇਮ ਟੱਬਰੀ, ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਕੁਲਵਿੰਦਰ ਸਿੰਘ ਨੂੰ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸਾਹਿਲ ਸ਼ਰਮਾ ਵਾਸੀ ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਉਸਦੀ ਪਤਨੀ ਵਲੋਂ ਉਸ ਖਿਲਾਫ਼ ਦਰਜ ਸ਼ਿਕਾਇਤ ਵਿਚ ਮਦਦ ਕਰਨ ਅਤੇਰਾਜੀਨਾਮਾ ਕਰਾਉਣ ਬਦਲੇ 7,000 ਰੁਪਏ ਦੀ ਮੰਗ ਰਿਹਾ ਹੈ ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ–ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀਕਾਰਵਾਈ ਆਰੰਭ ਦਿੱਤੀ ਹੈ।