ਚੰਡੀਗੜ੍ਹ, 16 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ ਖਰੜ ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਏ.ਐਸ.ਆਈ. ਹਰਜੀਤ ਸਿੰਘઠਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਦਵਿੰਦਰ ਸਿੰਘ ਵਾਸੀ ਪਿੰਡ ਪੜੋਲ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ ‘ਤੇਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਦਰਜ ਕਰਵਾਏ ਪੁਲਿਸ ਕੇਸ ਵਿਚ ਦੋਸ਼ੀਆਂ ਦੀ ਅਦਾਲਤ ਵਿਚ ਜਮਾਨਤ ਹੋਣ ਤੋਂ ਰੋਕਣ ਅਤੇ ਅਦਾਲਤਵਿਚ ਇਸ ਕੇਸ ਦੀ ਚੰਗੀ ਤਰ੍ਹਾਂ ਪੈਰਵੀ ਕਰਨ ਬਦਲੇ ਉਕਤ ਏ.ਐਸ.ਆਈ ਵਲੋ 10,000 ਰੁਪਏ ਦੀ ਮੰਗ ਕੀਤੀ ਗਈ ਹੈ ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ–ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਫਲਾਇੰਗ ਸਕੂਐਡ ਥਾਣਾ ਐਸ.ਏ.ਐਸ ਨਗਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀਹੈ।
————-