• Latest
  • Trending
ਵਿਜੀਲੈਂਸ ਬਿਉਰੋ ਨੇ ਨਿੱਜੀ ਹਸਪਤਾਲਾਂ ਵੱਲੋਂ ਆਯੁਸ਼ਮਾਨ ਭਾਰਤ ਯੋਜਨਾ ਹੇਠ ਬੀਮਾ ਕਲੇਮ ਲੈਣ ਵਿੱਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦਾ ਕੀਤਾ ਪਰਦਾਫ਼ਾਸ਼

ਵਿਜੀਲੈਂਸ ਬਿਉਰੋ ਨੇ ਨਿੱਜੀ ਹਸਪਤਾਲਾਂ ਵੱਲੋਂ ਆਯੁਸ਼ਮਾਨ ਭਾਰਤ ਯੋਜਨਾ ਹੇਠ ਬੀਮਾ ਕਲੇਮ ਲੈਣ ਵਿੱਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦਾ ਕੀਤਾ ਪਰਦਾਫ਼ਾਸ਼

6 years ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

12 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

37 minutes ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

45 minutes ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

59 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

1 hour ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

3 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਉਰੋ ਨੇ ਨਿੱਜੀ ਹਸਪਤਾਲਾਂ ਵੱਲੋਂ ਆਯੁਸ਼ਮਾਨ ਭਾਰਤ ਯੋਜਨਾ ਹੇਠ ਬੀਮਾ ਕਲੇਮ ਲੈਣ ਵਿੱਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦਾ ਕੀਤਾ ਪਰਦਾਫ਼ਾਸ਼

March 10, 2021
in ਸਿਆਸੀ, ਖਬਰਾਂ, ਪੰਜਾਬ
ਵਿਜੀਲੈਂਸ ਬਿਉਰੋ ਨੇ ਨਿੱਜੀ ਹਸਪਤਾਲਾਂ ਵੱਲੋਂ ਆਯੁਸ਼ਮਾਨ ਭਾਰਤ ਯੋਜਨਾ ਹੇਠ ਬੀਮਾ ਕਲੇਮ ਲੈਣ ਵਿੱਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦਾ ਕੀਤਾ ਪਰਦਾਫ਼ਾਸ਼

ਵਿਜੀਲੈਂਸ ਬਿਉਰੋ ਨੇ ਨਿੱਜੀ ਹਸਪਤਾਲਾਂ ਵੱਲੋਂ ਆਯੁਸ਼ਮਾਨ ਭਾਰਤ ਯੋਜਨਾ ਹੇਠ ਬੀਮਾ ਕਲੇਮ ਲੈਣ ਵਿੱਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦਾ ਕੀਤਾ ਪਰਦਾਫ਼ਾਸ਼

ਘੁਟਾਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਵਿਜੀਲੈਂਸ ਇੰਨਕੁਆਰੀ ਕੀਤੀ ਦਰਜ : ਬੀ.ਕੇ.ਉੱਪਲ

ਬੀਮਾ ਕੰਪਨੀ ਵੱਲੋਂ ਸਰਕਾਰੀ ਹਸਪਤਾਲਾਂ ਦੇ ਬੀਮਾ ਕਲੇਮ ਭਾਰੀ ਮਾਤਰਾ ਵਿੱਚ ਰੱਦ ਕਰਨ ਦੇ ਕਾਰਨਾਂ ਦੀ ਵੀ ਹੋਵੇਗੀ ਜਾਂਚ

ਚੰਡੀਗੜ 10 ਮਾਰਚ (ਵਿਸ਼ਵ ਵਾਰਤਾ )- : ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਦੇ ਕੁੱਝ ਪ੍ਰਾਈਵੇਟ ਹਸਪਤਾਲਾਂ ਵੱਲੋਂ ਪ੍ਰਧਾਨ ਮੰਤਰੀ ਜਨ ਅਰੋਗਯਾ ਯੋਜਨਾ (ਆਯੁਸ਼ਮਾਨ ਭਾਰਤ) ਅਧੀਨ ਲਾਭਪਾਤਰੀਆਂ ਦਾ ਇਲਾਜ ਕਰਨ ਦੇ ਨਾਮ ਹੇਠ ਫਰਜ਼ੀ ਡਾਕਟਰੀ ਬਿੱਲਾਂ ਰਾਹੀਂ ਪ੍ਰਤੀਪੂਰਤੀ ਦੇ ਕਲੇਮਾਂ ਵਿੱਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਕਰਕੇ ਮੋਟੀਆਂ ਰਕਮਾਂ ਦੇ ਬੀਮਾ ਕਲੇਮ ਹਾਸਲ ਕੀਤੇ ਜਾਣ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਦੌਰਾਨ ਅਧਿਕਾਰਤ ਇਫਕੋ ਟੋਕੀਓ ਬੀਮਾ ਕੰਪਨੀ ਵੱਲੋਂ ਸਰਕਾਰੀ ਹਸਪਤਾਲਾਂ ਦੇ ਬੀਮਾ ਕਲੇਮ ਭਾਰੀ ਮਾਤਰਾ ਵਿੱਚ ਰੱਦ ਕਰ ਦਿੱਤੇ ਗਏ ਜਿਸ ਕਰਕੇ ਰਾਜ ਸਰਕਾਰ ਦੇ ਖਜ਼ਾਨੇ ਨੂੰ ਕਰੋੜਾਂ ਦਾ ਘਾਟਾ ਪਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਮੁੱਖ ਡਾਇਰੈਕਟਰ ਤੇ ਡੀ.ਜੀ.ਪੀ. ਸ੍ਰੀ ਬੀ.ਕੇ.ਉੱਪਲ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਯੋਜਨਾ ਵਿੱਚ ਚੱਲ ਰਹੇ ਇਸ ਘੁਟਾਲੇ ਦੀ ਹਰ ਪੱਖ ਤੋਂ ਡੂੰਘਾਈ ਤੱਕ ਜਾਂਚ ਕਰਨ ਇਕ ਵਿਜੀਲੈਂਸ ਇੰਨਕੁਆਰੀ ਦਰਜ ਕੀਤੀ ਗਈ ਹੈ ਤਾਂ ਜੋ ਇਸ ਯੋਜਨਾ ਅਧੀਨ ਪ੍ਰਾਈਵੇਟ ਹਸਪਾਤਲਾਂ ਵੱਲੋਂ ਕੀਤੀ ਜਾ ਰਹੀ ਵੱਡੀ ਘਪਲੇਬਾਜ਼ੀ ਕਰਕੇ ਆਪਣੇ ਆਪ ਨੂੰ ਵਿੱਤੀ ਲਾਭ ਪਹੁੰਚਾਉਣ ਸਬੰਧੀ ਕੀਤੀਆਂ ਜਾ ਰਹੀਆਂ ਬੇਨਿਯਮੀਆਂ ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਸਰਕਾਰੀ ਹਸਪਤਾਲਾਂ ਦੇ ਬੀਮਾ ਕਲੇਮ ਰੱਦ ਕਰਨ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਸਕੇ।

ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਦਲਜਿੰਦਰ ਸਿੰਘ ਢਿੱਲੋਂ ਐਸ.ਐਸ.ਪੀ. ਵਿਜੀਲੈਂਸ ਬਿਉਰੋ, ਜਲੰਧਰ ਰੇਂਜ ਜਲੰਧਰ ਵੱਲੋਂ ਇਕੱਤਰ ਕੀਤੀ ਗਈ ਮੁੱਢਲੀ ਜਾਂਚ ਅਨੁਸਾਰ ਆਯੁਸ਼ਮਾਨ ਭਾਰਤ ਸਕੀਮ ਤਹਿਤ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਕਈ ਵੱਡੇ ਨਾਮੀ-ਗਰਾਮੀ ਹਸਪਤਾਲਾਂ ਵੱਲੋਂ ਸਮਾਰਟ ਸਿਹਤ ਕਾਰਡ ਧਾਰਕਾਂ ਦੇ ਨਾਮ ਉਤੇ ਮੋਟੀਆਂ ਰਕਮਾਂ ਦੇ ਫਰਜ਼ੀ ਡਾਕਟਰੀ ਬਿੱਲ ਤਿਆਰ ਕਰਕੇ ਵੱਡੇ ਪੱਧਰ ’ਤੇ ਘਪਲੇਬਾਜ਼ੀ ਕਰਕੇ ਬੀਮਾ ਕਲੇਮ ਹਾਸਲ ਕੀਤੇ ਜਾ ਰਹੇ ਹਨ। ਇੰਨਾਂ ਤਿੰਨ ਜ਼ਿਲਿਆਂ ਵਿੱਚ ਕੁੱਲ 35 ਸਰਕਾਰੀ ਹਸਪਤਾਲ ਅਤੇ 77 ਪ੍ਰਾਈਵੇਟ ਹਸਪਤਾਲ ਇਸ ਯੋਜਨਾ ਅਧੀਨ ਰਾਜ ਸਰਕਾਰ ਵੱਲੋਂ ਸੂਚੀਬੱਧ ਕੀਤੇ ਗਏ ਹਨ।

ਸ੍ਰੀ ਉੱਪਲ ਨੇ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਜ਼ਿਲਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਕਸਬੇ ਵਿੱਚ ਚੱਲ ਰਹੇ ਇੱਕ ਨਾਮੀ ਹਸਪਤਾਲ (ਜਾਂਚ ਪ੍ਰਭਾਵਿਤ ਨਾ ਹੋਵੇ ਇਸ ਕਾਰਨ ਨਾਮ ਨਹੀਂ ਦਿੱਤਾ ਜਾ ਰਿਹਾ) ਨੇ ਇਸ ਸਾਲ ਦੌਰਾਨ ਕਰੀਬ 1282 ਵਿਅਕਤੀਆਂ ਦੇ ਇਲਾਜ ਲਈ ਕੁੱਲ 4,43,98,450 ਰੁਪਏ (ਚਾਰ ਕਰੋੜ ਤਰਤਾਲੀ ਲੱਖ ਅਠੱਨਵੇਂਹਜਾਰ ਚਾਰ ਸੌ ਪੰਜ ਰੁਪਏ) ਦਾ ਬੀਮਾ ਕਲੇਮ ਕੀਤਾ ਗਿਆ ਜਿਸ ਵਿੱਚੋਂ ਇਸ ਹਸਪਤਾਲ ਦੇ 519 ਕਲੇਮ ਰੱਦ ਹੋ ਗਏ ਅਤੇ ਬਾਕੀ ਰਹਿੰਦੇ ਕੇਸਾਂ ਵਿੱਚੋਂ ਕੁੱਲ 4,23,48,050 ਰੁਪਏ (ਚਾਰ ਕਰੋੜ ਤੇਈ ਲੱਖ ਅਠਤਾਲੀ ਹਜਾਰ ਪੰਜਾਹ ਰੁਪਏ) ਦੇ ਕਲੇਮ ਸਟੇਟ ਹੈਲਥ ਅਥਾਰਟੀ ਪੰਜਾਬ ਵੱਲੋਂ ਪਾਸ ਕੀਤੇ ਗਏ ਹਨ। ਪਾਸ ਹੋਈ ਇਸ ਰਾਸ਼ੀ 4,43,98,450 ਰੁਪਏ ਵਿੱਚੋਂ ਹੁਣ ਤੱਕ 1,86,59,150 ਰੁਪਏ (ਇੱਕ ਕਰੋੜ ਛਿਆਸੀ ਲੱਖ ਉਨਾਹਟ ਹਜਾਰ ਇੱਕ ਸੌ ਪੰਜਾਹ ਰੁਪਏ) ਦੀ ਰਕਮ ਦੀ ਅਦਾਇਗੀ ਬੀਮਾ ਕੰਪਨੀ ‘ਇਫਕੋ ਟੋਕੀਓ’ ਵੱਲੋਂ ਉਕਤ ਹਸਪਤਾਲ ਨੂੰ ਕੀਤੀ ਜਾ ਚੁੱਕੀ ਹੈ।

ਪੜਤਾਲ ਅਧੀਨ ਹਸਪਤਾਲ ਦੀ ਪੋਲ ਖੋਲਦਿਆਂ ਉਨਾਂ ਦੱਸਿਆ ਕਿ ਇਸ ਨਾਮੀ ਹਸਪਤਾਲ ਵਲੋਂ ੳੁੱਕਤ ਯੋਜਨਾ ਤਹਿਤ ਇਕ ਮਰੀਜ ਦੇ ਇਲਾਜ ਦੇ ਬਦਲੇ ਉਸਦੇ ਪਰਿਵਾਰ ਦੇ ਹੋਰ ਵਿਅਕਤੀਆਂ ਦਾ ਦਾਖਲਾ ਹਸਪਤਾਲ ਵਿੱਚ ਦਿਖਾ ਕੇ ਝੂਠੇ ਬੀਮਾ ਕਲੇਮ ਹਾਸਲ ਕੀਤੇ ਗਏ ਹਨ। ਮੁੱਢਲੀ ਜਾਂਚ ਅਨੁਸਾਰ ਪਰਮਜੀਤ ਕੌਰ ਵਾਸੀ ਪਿੰਡ ਟੁਰਨਾ ਜ਼ਿਲਾ ਜਲੰਧਰ ਮਿਤੀ 13.09.2019 ਨੂੰ ਇਸ ਹਸਪਤਾਲ ਵਿਖੇ ਪਿੱਤੇ ਦੀ ਪੱਥਰੀ ਦਾ ਅਪ੍ਰੇਸ਼ਨ ਕਰਾਉਣ ਦਾਖਲ ਹੋਈ ਸੀ, ਪਰੰਤੂ ਕੁੱਝ ਨਿੱਜੀ ਕਾਰਨਾ ਕਰਕੇ ਉਸ ਵਲੋਂ ਆਪਣੇ ਪਿੱਤੇ ਦੀ ਪੱਥਰੀ ਦਾ ਅਪ੍ਰਰੇਸ਼ਨ ਨਹੀਂ ਕਰਵਾਇਆ ਗਿਆ ਅਤੇ ਬਿਨਾਂ ਅਪ੍ਰੇਸ਼ਨ ਕਰਵਾਏ ਆਪਣੇ ਘਰ ਚਲੀ ਗਈ ਸੀ। ਪਰੰਤੂ ਇਸ ਹਸਪਤਾਲ ਵੱਲੋਂ ਉਕਤ ਮਰੀਜ਼ ਦੇ ਅਪਰੇਸ਼ਨ ਦਾ 22,000 ਰੁਪਏ ਦਾ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾਂ ਅਧੀਨ ਫਰਜ਼ੀ ਬਿੱਲ ਤਿਆਰ ਕਰਕੇ ਇਫਕੋ ਟੋਕਿਓ ਪਾਸੋਂ ਕਲੇਮ ਹਾਸਲ ਕਰ ਲਿਆ ਗਿਆ।

ਇਸੇ ਤਰਾਂ ਦੇ ਇਕ ਹੋਰ ਕੇਸ ਵਿੱਚ ਸ੍ਰੀਮਤੀ ਸੁਖਵਿੰਦਰ ਕੌਰ ਵਾਸੀ ਸਿੱਧਪੁਰ ਪਿੱਤੇ ਦੀਆਂ ਪੱਥਰੀਆਂ ਦਾ ਆਪਰੇਸ਼ਨ ਕਰਾੳਣ ਲਈ ਇਸੇ ਨਾਮੀ ਹਸਪਤਾਲ ਵਿਖੇ ਦਾਖਲ ਹੋਈ। ਉਸਨੇ ਪੰਜਾਬ ਸਰਕਾਰ ਵਲੋਂ ਜਾਰੀ ਹੋਇਆ ਆਪਣਾ ਸਮਾਰਟ ਸਿਹਤ ਕਾਰਡ ਹਸਪਤਾਲ ਵਿਖੇ ਦਿੱਤਾ ਪਰੰਤੂ ਹਸਪਤਾਲ ਦੇ ਸੰਚਾਲਕ ਨੇ ਕਿਹਾ ਕਿ ਇਕ ਕਾਰਡ ਨਾਲ ਤੁਹਾਡਾ ਇਲਾਜ ਨਹੀ ਹੋ ਸਕਦਾ, ਜਾਂ ਤਾਂ ਤੁਹਾਨੂੰ ਪਹਿਲਾਂ 25000 ਰੁਪਏ ਨਗਦ ਜਮਾਂ ਕਰਵਾਉਣੇ ਪੈਣਗੇ ਜਾਂ 6/7 ਸਮਾਰਟ ਕਾਰਡ ਲਿਆ ਕੇ ਦੇ ਦਿਉ, ਤਾਂ ਹੀ ਇਲਾਜ ਸੁਰੂ ਹੋ ਸਕਦਾ ਹੈ। ਸੁਖਵਿੰਦਰ ਕੌਰ ਦੇੇ ਪਰਿਵਾਰ ਨੇ ਮਜਬੂਰੀਵਸ ਆਪਣੇ ਪਰਿਵਾਰ ਦੇ ਤਿੰਨ ਹੋਰ ਮੈਂਬਰਾਂ ਦੇ ਸਮਾਰਟ ਕਾਰਡ ਇਸ ਹਸਪਤਾਲ ਵਿਖੇ ਜਮਾਂ ਕਰਵਾ ਦਿੱਤੇ, ਜਿਸ ਤੋਂ ਬਾਅਦ ਉਕਤ ਹਸਪਤਾਲ ਵਲ਼ੋਂ ਸੁਖਵਿੰਦਰ ਕੌਰ ਦੇ ਪਿਤੇ ਦੀ ਪੱਥਰੀ ਦਾ ਇਲਾਜ ਸੁਰੂ ਕੀਤਾ ਗਿਆ। ਇਸ ਹਸਪਤਾਲ ਦੇ ਪ੍ਰਬੰਧਕਾਂ ਨੇ ਆਪਣੀ ਘਪਲੇਬਾਜ਼ੀ ਨੂੰ ਛੁਪਾਉਣ ਲਈ ਸੁਖਵਿੰਦਰ ਕੌਰ ਦੇ ਪਰਿਵਾਰਕ ਮੈਂਬਰਾਂ (ਜਿੰਨਾਂ ਦੇ ਸਿਹਤ ਸਮਾਰਟ ਕਾਰਡ ਲਏ ਸਨ) ਨੂੰ ਹਸਪਤਾਲ ਦੇ ਬੈਡ ਉਪਰ ਲਿਟਾ ਕੇ ਵੀਡੀਓ ਵੀ ਬਣਾਈ ਗਈ ਅਤੇ ਉਨਾਂ ਪਾਸੋਂ ਕੋਰੇ ਕਾਗਜ਼ਾਂ ਉਪਰ ਦਸਤਖਤ ਕਰਵਾਏ ਅਤੇ ਕਿਹਾ ਕਿ ਜੇਕਰ ਕੋਈ ਫੋਨ ਆਵੇ ਤਾਂ ਕਹਿਣਾ ਕਿ ਸਾਡਾ ਅਪਰੇਸ਼ਨ ਹੋਇਆ ਹੈ ਜਦੋਂ ਕਿ ਉਹਨਾਂ ਤਿੰਨਾਂ ਨੂੰ ਕੋਈ ਬਿਮਾਰੀ ਵੀ ਨਹੀਂ ਸੀ। ਜਾਂਚ ਮੁਤਾਬਿਕ ਹਸਪਤਾਲ ਵਲੋਂ ਸੁਖਵਿੰਦਰ ਕੌਰ ਅਤੇ ਉੁਸਦੇ ਪਰਿਵਾਰ ਦੇ ਮੈਂਬਰਾਂ ਦਾ ਵੀ ਅਪਰੇਸ਼ਨ ਕੀਤਾ ਜਾਣਾ ਦਰਸਾ ਕੇ 25000/25000 ਹਜ਼ਾਰ ਦਾ ਕਲੇਮ ਕੀਤਾ ਗਿਆ। ਜਿਸ ਤੋਂ ਇਹ ਸ਼ੱਕ ਜ਼ਾਹਿਰ ਹੁੰਦਾ ਹੈ ਕਿ ਇਸ ਹਸਪਤਾਲ ਵਲੋਂ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਵਿੱਚ ਵੱਡੇ ਪੱਧਰ ਘੁਟਾਲਾ ਕੀਤਾ ਜਾ ਰਿਹਾ ਹੈ।

ਉਨਾਂ ਦੱਸਿਆ ਕਿ ਇਸੇ ਲੜੀ ਵਿੱਚ ਜ਼ਿਲਾ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਨਾਮੀ ਗਰਾਮੀ ਪ੍ਰਾਈਵੇਟ ਹਸਪਤਾਲਾਂ ਵਲੋਂ ਵੱਡੀ ਪੱਧਰ ਤੇ ਇਸ ਤਰਾਂ ਦੇ ਫਰਜ਼ੀਵਾੜੇ ਨੂੰ ਅੰਜਾਮ ਦੇ ਕੇ ਇਫਕੋ ਟੋਕੀਓ ਬੀਮਾ ਕੰਪਨੀ ਪਾਸੋਂ ਜਾਅਲੀ ਕਲੇਮ ਹਾਸਲ ਕੀਤੇ ਗਏ ਹਨ ਅਤੇ ਕੀਤੇ ਜਾ ਰਹੇ ਹਨ।

ਪ੍ਰਾਪਤ ਅੰਕੜਿਆਂ ਅਤੇ ਠੋਸ ਜਾਣਕਾਰੀ ਅਨੁਸਾਰ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲੇ ਦੇ 77 ਪ੍ਰਾਈਵੇਟ ਹਸਪਤਾਲਾਂ ਦੇ 4,828 ਕਲੇਮ ਇਫਕੋ ਟੋਕੀਓ ਹੈਲਥ ਇੰਸ਼ੋਅਰੈਂਸ ਕੰਪਨੀ ਵਲੋਂ ਪਿਛਲੇ ਇੱਕ ਸਾਲ ਦੌਰਾਨ ਸ਼ੱਕ ਪੈਣ ਤੇ ਰੱਦ ਕੀਤੇ ਗਏ ਹਨ। ਇਨਾਂ ਰੱਦ ਕੀਤੇ ਕਲੇਮਾਂ ਦੀ ਕੁੱਲ ਰਾਸ਼ੀ 5,59,96,407 (ਪੰਜ ਕਰੋੜ ਉਨਾਹਟ ਲੱਖ ਛੇਅੰਨਵੇ ਹਜ਼ਾਰ ਚਾਰ ਸੌ ਸੱਤ ਰੁਪਏ) ਬਣਦੀ ਹੈ। ਇੰਨੀ ਵੱਡੀ ਪੱਧਰ ਤੇ ਇਨਾਂ ਕਲੇਮਾਂ ਦਾ ਸ਼ੱਕੀ ਹੋਣਾ ਵਿਜੀਲੈਂਸ ਬਿਉਰੋ ਦੀ ਜਾਂਚ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ।

ਇਸ ਤੋਂ ਇਲਾਵਾ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲੇ ਦੇ 35 ਸਰਕਾਰੀ ਹਸਪਤਾਲਾਂ ਦੇ 1,015 ਕਲੇਮ ਇਫਕੋ ਟੋਕੀਓ ਹੈਲਥ ਇੰਸ਼ੋਅਰੈਂਸ ਕੰਪਨੀ ਵਲੋਂ ਪਿਛਲੇ ਇਕ ਸਾਲ ਦੌਰਾਨ ਰੱਦ ਕੀਤੇ ਗਏ ਹਨ। ਇਨਾਂ ਰੱਦ ਹੋਏ ਕਲੇਮਾਂ ਦੀ ਕੁੱਲ ਰਾਸ਼ੀ 52,06,500 (ਬਵੰਜਾ ਲੱਖ ਛੇ ਹਜਾਰ ਪੰਜ ਸੌ ਰੁਪਏ) ਬਣਦੀ ਹੈ। ਸਰਕਾਰੀ ਹਸਪਤਾਲਾਂ ਵਿੱਚ ਕੀਤੇ ਗਏ ਇਲਾਜ ਦੇ ਕਲੇਮ ਰੱਦ ਹੋਣਾ ਵੀ ਆਪਣੇ ਆਪ ਵਿੱਚ ਹੈਰਾਨੀ ਭਰਿਆ ਹੈ, ਕਿਉਂਕਿ ਸਰਕਾਰੀ ਹਸਪਤਾਲਾਂ ਵਿੱਚ ਕੀਤੇ ਗਏ ਇਲਾਜ ਦਾ ਕਲੇਮ ਕਿਸੇ ਵਿਅਕਤੀ ਵਿਸ਼ੇਸ਼ ਨੂੰ ਨਾ ਜਾ ਕੇ ਸੂਬਾ ਸਰਕਾਰ ਦੇ ਖਾਤੇ ਵਿੱਚ ਪੈਂਦਾ ਹੈ।

ਸ੍ਰੀ ਉੱਪਲ ਨੇ ਦੱਸਿਆ ਕਿ ਇਸ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਫਕੋ ਟੋਕੀਓ ਬੀਮਾ ਕੰਪਨੀ ਵੱਲੋਂ ਜ਼ਿਲਾ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਕਈ ਸਰਕਾਰੀ ਹਸਪਤਾਲਾਂ ਦੇ ਬੀਮਾ ਕਲੇਮ ਸਬੰਧਤ ਜ਼ਿਲਾ ਡਿਪਟੀ ਮੈਡੀਕਲ ਕਮਿਸ਼ਨਰਾਂ ਤੇ ਸਰਕਾਰੀ ਡਾਕਟਰਾਂ ਦੀ ਅਣਗਹਿਲੀ ਕਾਰਨ ਭਾਰੀ ਮਾਤਰਾ ਵਿੱਚ ਰੱਦ ਕੀਤੇ ਗਏ ਹਨ ਜਿਸ ਦਾ ਮੁੱਖ ਕਾਰਨ ਬੀਮਾ ਕੰਪਨੀ ਵੱਲੋਂ ਸਰਕਾਰੀ ਹਸਪਤਾਲਾਂ ਦੇ ਕਲੇਮ ਰੱਦ ਕਰਕੇ ਘੱਟੋ ਘੱਟ ਰਾਸ਼ੀ ਬਤੌਰ ਕਲੇਮ ਸਰਕਾਰੀ ਹਸਪਤਾਲਾਂ ਦੇ ਖਾਤੇ ਵਿੱਚ ਨਾ ਪਾਉਣਾ ਅਤੇ ਵੱਧ ਤੋਂ ਵੱਧ ਅਣਚਾਹਿਆ ਵਿੱਤੀ ਲਾਭ ਲੈਣਾ ਹੋ ਸਕਦਾ ਹੈ। ਅਜਿਹਾ ਹੋਣ ਕਰਕੇ ਪਿਛਲੇ ਕਰੀਬ ਇਕ ਸਾਲ ਦੌਰਾਨ ਹੁਣ ਤੱਕ ਕੁੱਲ 52,06,500 ਰੁਪਏ (ਬਵੰਜਾ ਲੱਖ ਛੇ ਹਜਾਰ ਪੰਜ ਸੌ ਰੁਪਏ) ਦੀ ਰਾਸ਼ੀ ਜੋ ਕਿ ਪੰਜਾਬ ਸਰਕਾਰ ਨੂੰ ਬਤੌਰ ਕਲੇਮ ਮਿਲਣੀ ਚਾਹੀਦੀ ਸੀ, ਨਹੀਂ ਮਿਲੀ ਹੈ ਅਤੇ ਸਟੇਟ ਹੈਲਥ ਅਥਾਰਟੀ ਦੀ ਅਣਗਹਿਲੀ ਕਾਰਨ ਸਰਕਾਰੀ ਹਸਪਤਾਲਾਂ ਦੇ ਕਈ ਕਲੇਮ ਰੱਦ ਹੋ ਚੁੱਕੇ ਹਨ, ਜਿਸ ਕਾਰਨ ਉਪਰੋਕਤ ਤਿੰਨਾਂ ਜਿਲ਼ਿਆਂ ਵਿੱਚ ਹੀ ਕੇਵਲ ਇਕ ਸਾਲ ਦੇ ਦੌਰਾਨ ਪੰਜਾਬ ਸਰਕਾਰ ਨੂੰ ਕਰੀਬ 52,06,500 ਰੁਪਏ (ਬਵੰਜਾ ਲੱਖ ਛੇ ਹਜਾਰ ਪੰਜ ਸੌ ਰੁਪਏ) ਦੇ ਵਿੱਤੀ ਘਾਟੇ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਹੋਰ ਪ੍ਰਾਈਵੇਟ ਹਸਪਤਾਲਾਂ ਵਲੋਂ ਇਸ ਸਿਹਤ ਬੀਮਾ ਯੋਜਨਾਂ ਦੀ ਆੜ ਹੇਠ ਕਲੇਮ ਕੀਤੇ ਗਏ ਕਰੋੜਾਂ ਰੁਪਏ ਵੀ ਸ਼ੱਕੀ ਤੌਰ ਤੇ ਜਾਂਚ ਦੇ ਦਾਇਰੇ ਵਿੱਚ ਹਨ।

ਕੀ ਹੈ ਆਯੁਸ਼ਮਾਨ ਭਾਰਤ ਯੋਜਨਾ

ਵਰਨਣਯੋਗ ਹੈ ਕਿ ਮਿਤੀ 20.08.2019 ਨੂੰ ਸ਼ੂਰੂ ਕੀਤੀ ਗਈ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਦੇਸ਼ ਦੇ 10 ਕਰੋੜ ਤੋਂ ਜ਼ਿਆਦਾ ਗਰੀਬ/ਲੋੜਵੰਦ ਪੇਂਡੂ ਅਤੇ ਸ਼ਹਿਰੀ ਪਰਿਵਾਰਾਂ ਨੂੰ ਮੁਫਤ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਭਾਰਤ ਸਰਕਾਰ ਵੱਲੋਂ ਇਸ ਯੋਜਨਾ ਲਈ 60% ਅਤੇ ਸੂਬਾ ਸਰਕਾਰਾਂ ਵੱਲੋਂ 40% ਵਿੱਤੀ ਸਹਾਇਤਾ ਵਜੋਂ ਬਤੌਰ ਪ੍ਰੀਮੀਅਮ ਇਫਕੋ ਟੋਕੀਓ ਕੰਪਨੀ ਨੂੰ ਦਿੱਤੀ ਜਾਂਦੀ ਹੈ। ਪੰਜਾਬ ਸੂਬੇ ਵਿੱਚ ਇਹ ਯੋਜਨਾ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਚੱਲ ਰਹੀ ਹੈ, ਜਿਸ ਅਨੁਸਾਰ ਲਗਭਗ 1000 ਰੁਪਏ ਦੀ ਰਕਮ ਰਾਜ ਸਰਕਾਰ ਵਲੋਂ ਬਤੌਰ ਪ੍ਰੀਮੀਅਮ ਪ੍ਰਤੀ ਪਰਿਵਾਰ ਇਸ ਬੀਮਾ ਕੰਪਨੀ ਨੂੰ ਸਲਾਨਾ ਅਦਾ ਕੀਤੀ ਜਾ ਰਹੀ ਹੈ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਗਰੀਬ/ਲੋੜਵੰਦ ਪਰਿਵਾਰਾਂ ਨੂੰ ਸਮਾਰਟ ਕਾਰਡ ਜਾਰੀ ਕੀਤਾ ਜਾਦਾ ਹੈ। ਇਸ ਸਮਾਰਟ ਕਾਰਡ ਰਾਂਹੀ ਉੁਸ ਵਿਅਕਤੀ ਨੂੰ ਜਾਂ ਉਸ ਦੇ ਪਰਿਵਾਰ ਦੇ ਮੈਂਬਰ ਨੂੰ ਜੇਕਰ ਕੋਈ ਗੰਭੀਰ ਬਿਮਾਰੀ ਹੋ ਜਾਂਦੀ ਹੈ ਤਾਂ ਉਹ ਇਸ ਸਕੀਮ ਅਧੀਨ ਹਸਪਤਾਲ ਦਾਖਲ ਹੋ ਕੇ 5,00,000 ਰੁਪਏ ਤੱਕ ਦਾ ਇਲਾਜ ਮੁਫਤ ਕਰਵਾ ਸਕਦਾ ਹੈ। ਇਸ ਯੋਜਨਾ ਦੀ ਨਿਗਰਾਨੀ ਸਟੇਟ ਹੈਲਥ ਅਥਾਰਟੀ, ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਕਰ ਰਿਹਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Most Popular

Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

by Ankit
4 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 06-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 