• Latest
  • Trending
ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

3 years ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

3 minutes ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

2 hours ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

2 hours ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

2 hours ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

3 hours ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

3 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

4 hours ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

4 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

November 2, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਚੰਡੀਗੜ੍ਹ, 2 ਨਵੰਬਰ, 2023 (ਵਿਸ਼ਵ ਵਾਰਤਾ):-  ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ ਦੇ ਵਸਨੀਕ ਤੇ ਖੁਰਾਕ, ਜਨਤਕ ਸਪਲਾਈ ਤੇ ਖੱਪਤਕਾਰ ਮਾਮਲੇ ਵਿਭਾਗ ਦੇ ਡਰਾਈਵਰ ਕੁਲਦੀਪ ਸਿੰਘ ਸਮੇਤ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਲਮਪੁਰ ਦੇ ਰਹਿਣ ਵਾਲੇ ਬਲਬੀਰ ਸਿੰਘ ਨੂੰ ਆਪਣੇ ਅਹੁਦਿਆਂ ਦੀ ਦੁਰਵਰਤੋਂ, ਸਰਕਾਰੀ ਮੁਲਾਜ਼ਮਾਂ ਤੋਂ ਧੋਖਾਧੜੀ, ਬਲੈਕਮੇਲਿੰਗ, ਜਬਰੀ ਵਸੂਲੀ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਆਈ.ਜੀ. ਸਿੱਧੂ ਸਰਕਾਰੀ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦੇਣ ਪਿੱਛੋਂ ਬਲੈਕਮੇਲਿੰਗ ਅਤੇ ਨਜਾਇਜ਼ ਲਾਭ ਲੈ ਕੇ ਇਹ ਸ਼ਿਕਾਇਤਾਂ ਵਾਪਸ ਲੈ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਜਾਂਚ ਨੰਬਰ 15, ਮਿਤੀ 06-10-2023 ਦੇ ਆਧਾਰ ‘ਤੇ, ਵਿਜੀਲੈਂਸ ਬਿਊਰੋ ਨੇ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਉਪਰੋਕਤ ਸਾਰੇ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਭਾਰਤੀ ਦੰਡਾਵਲੀ ਦੀ ਧਾਰਾ 384, 419, 420, ਅਤੇ 120-ਬੀ ਦੇ ਤਹਿਤ 30 ਅਕਤੂਬਰ, 2023 ਨੂੰ ਥਾਣਾ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਨੰਬਰ 28 ਦਰਜ ਕੀਤਾ ਗਿਆ ਹੈ।

ਉਨ੍ਹਾ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਸਾਲ 2017 ਤੋਂ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਏ.ਆਈ.ਜੀ ਵਜੋਂ ਸੇਵਾ ਨਿਭਾਅ ਰਹੇ ਮਾਲਵਿੰਦਰ ਸਿੰਘ ਸਿੱਧੂ ਨੇ ਪਿਛਲੇ ਪੰਜ ਸਾਲਾਂ ਦੌਰਾਨ ਕਦੇ ਵੀ ਵਿਜੀਲੈਂਸ ਬਿਊਰੋ, ਪੰਜਾਬ ਦੇ ਅੰਦਰ ਏ.ਆਈ.ਜੀ. ਜਾਂ ਆਈ.ਜੀ. ਦੇ ਅਹੁਦਿਆਂ ‘ਤੇ ਕੰਮ ਨਹੀਂ ਕੀਤਾ। ਇਸ ਅਧਿਕਾਰੀ ਨੇ ਆਪਣੀ ਸਰਕਾਰੀ ਗੱਡੀ ਅਰਟਿਗਾ (ਪੀਬੀ 65 ਏਡੀ 1905) ਦੀ ਦੁਰਵਰਤੋਂ ਕੀਤੀ, ਜਦੋਂ ਕਿ ਤੇਲ ਅਤੇ ਹੋਰ ਖਰਚੇ ਸਰਕਾਰੀ ਖਾਤੇ ਵਿੱਚੋਂ ਕੀਤੇ ਜਾਂਦੇ ਰਹੇ। ਉਸਨੇ ਕਦੇ ਵੀ ਇਸ ਵਾਹਨ ਦੀ ਵਰਤੋਂ (ਲੌਗ ਬੁੱਕ) ਦਾ ਰਿਕਾਰਡ ਨਹੀਂ ਰੱਖਿਆ ਜੋ ਸਰਕਾਰੀ ਜਾਇਦਾਦ ਦੀ ਦੁਰਵਰਤੋਂ ਨੂੰ ਦਰਸਾਉਂਦਾ ਹੈ।

ਇਸ ਤੋਂ ਇਲਾਵਾ, ਜਾਂਚ ਵਿੱਚ ਅਜਿਹੀਆਂ ਘਟਨਾਵਾਂ ਦਾ ਪਰਦਾਫਾਸ਼ ਹੋਇਆ ਜਦੋਂ ਏ.ਆਈ.ਜੀ. ਸਿੱਧੂ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਰਾਜਪੁਰਾ ਦੇ ਦਫ਼ਤਰ ਵਿੱਚ ਕੰਮ ਕਰਦੇ ਇੱਕ ਡਾਟਾ ਆਪਰੇਟਰ ਕੋਲ ਆਪਣੇ ਆਪ ਨੂੰ ਆਈ.ਜੀ., ਵਿਜੀਲੈਂਸ ਬਿਊਰੋ, ਪੰਜਾਬ ਵਜੋਂ ਝੂਠੀ ਪਛਾਣ ਦੱਸੀ। ਸਿੱਧੂ ਨੇ ਇਸ ਧੋਖੇਬਾਜ਼ ਪਛਾਣ ਦੀ ਵਰਤੋਂ ਕਰਦਿਆਂ ਇੱਕ ਸਰਕਾਰੀ ਅਧਿਆਪਕ ਦੀ ਸਰਵਿਸ ਬੁੱਕ ਦੀ ਫੋਟੋ ਕਾਪੀ ਹਾਸਲ ਕੀਤੀ ਅਤੇ ਆਪਣੇ ਮੋਬਾਈਲ ਫੋਨ ਨਾਲ ਉਸਦੇ ਸ਼ੁਰੂਆਤੀ ਪੰਨੇ ਦੀਆਂ ਫੋਟੋਆਂ ਖਿੱਚ ਲਈਆਂ।

ਇਸੇ ਤਰ੍ਹਾਂ ਏ.ਆਈ.ਜੀ. ਸਿੱਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦੇ ਪ੍ਰਿੰਸੀਪਲ ਨੂੰ ਲਿਖਤੀ ਦਰਖਾਸਤ ਤੋਂ ਇਲਾਵਾ ਸਕੂਲ ਦੀ ਈਮੇਲ ਆਈ.ਡੀ. ਅਤੇ ਉਪਰੋਕਤ ਦੋਸ਼ੀ ਕੁਲਦੀਪ ਸਿੰਘ ਰਾਹੀਂ ਇੱਕ ਹੋਰ ਅਰਜ਼ੀ ਭੇਜ ਕੇ ਸਕੂਲ ਦੇ ਇੱਕ ਅਧਿਆਪਕ ਦਾ ਰਿਕਾਰਡ ਪ੍ਰਾਪਤ ਕੀਤਾ। ਸਕੂਲ ਵਿੱਚੋਂ ਲਏ ਗਏ ਇਨ੍ਹਾਂ ਅਧਿਆਪਕਾਂ ਦੇ ਰਿਕਾਰਡ ਦੀ ਪੜਤਾਲ ਕਰਨ ਲਈ ਉਹ ਜ਼ਿਲ੍ਹਾ ਸਮਾਜ ਭਲਾਈ ਅਫ਼ਸਰ ਨੂੰ ਨਾਲ ਲੈ ਕੇ ਸਕੂਲ ਪੁੱਜਾ ਅਤੇ ਪ੍ਰਿੰਸੀਪਲ ਤੋਂ ਦੋ ਪੰਨਿਆਂ ਦੇ ਪ੍ਰੋਫਾਰਮੇ ’ਤੇ ਦਸਤਖ਼ਤ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਪ੍ਰਿੰਸੀਪਲ ਨੇ ਇਸ ’ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ।

ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਅਧੀਨ ਇੱਕ ਹੋਰ ਮਾਮਲੇ ਵਿੱਚ ਮਲਵਿੰਦਰ ਸਿੰਘ ਸਿੱਧੂ ਨੇ ਉਪਰੋਕਤ ਬਲਬੀਰ ਸਿੰਘ ਰਾਹੀਂ ਸਬੰਧਤ ਅਧਿਕਾਰੀ ਵੱਲੋਂ ਇਤਰਾਜ਼ ਕਰਨ ਦੇ ਬਾਵਜੂਦ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਖੇਤੀਬਾੜੀ ਵਿਭਾਗ ਦੇ ਇੱਕ ਬਲਾਕ ਅਫ਼ਸਰ ਦਾ ਨਿੱਜੀ ਰਿਕਾਰਡ ਹਾਸਲ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਖਣ ਲਈ ਇਸ ਅਧਿਕਾਰੀ ਖ਼ਿਲਾਫ਼ ਉਸ ਦੇ ਵਿਭਾਗ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ। ਇਸ ਸ਼ਿਕਾਇਤ ਨੂੰ ਵਾਪਸ ਲੈਣ ਬਦਲੇ ਇਸ ਅਧਿਕਾਰੀ ਤੋਂ ਤਿੰਨ ਲੱਖ ਰੁਪਏ ਦੀ ਮੰਗ ਕੀਤੀ ਗਈ, ਜਿਸ ਵਿੱਚੋਂ ਡੇਢ ਲੱਖ ਰੁਪਏ ਬਲਬੀਰ ਸਿੰਘ ਅਤੇ ਮਲਵਿੰਦਰ ਸਿੰਘ ਸਿੱਧੂ ਨੇ ਗੈਰਕਾਨੂੰਨੀ ਤਰੀਕੇ ਨਾਲ ਪ੍ਰਾਪਤ ਕੀਤੇ ਸਨ। ਇਸ ਤੋਂ ਬਾਅਦ ਇਸ ਜਾਂਚ ਨੂੰ ਪੂਰਾ ਕਰਨ ਲਈ ਪੀੜਤ ਨੂੰ ਉਸ ਦੇ ਵਿਭਾਗ ਤੋਂ ਹੋਰ ਸਮਾਂ ਦਿਵਾਉਣ ਲਈ ਉਕਤ ਬਲਬੀਰ ਸਿੰਘ ਅਤੇ ਮਲਵਿੰਦਰ ਸਿੰਘ ਸਿੱਧੂ ਨੇ ਦੋ ਲੱਖ ਰੁਪਏ ਦੀ ਰਿਸ਼ਵਤ ਹਾਸਲ ਕੀਤੀ।

ਬੁਲਾਰੇ ਨੇ ਅੱਗੇ ਕਿਹਾ ਕਿ ਮਲਵਿੰਦਰ ਸਿੰਘ ਸਿੱਧੂ ਨੇ ਆਪਣੇ ਆਪ ਨੂੰ ਵਿਜੀਲੈਂਸ ਬਿਊਰੋ ਦਾ ਏ.ਆਈ.ਜੀ./ਆਈ.ਜੀ. ਦੱਸਦਿਆਂ ਬਲਬੀਰ ਸਿੰਘ ਨਾਲ ਮਿਲੀਭੁਗਤ ਕਰਕੇ ਅਨੁਸੂਚਿਤ ਜਾਤੀ ਅਤੇ ਸੁਤੰਤਰਤਾ ਸੈਨਾਨੀਆਂ ਦੇ ਵਿਭਾਗਾਂ ਵਿੱਚ ਕਈ ਵਿਅਕਤੀਆਂ ਦਾ ਰਿਕਾਰਡ ਹਾਸਲ ਕੀਤਾ, ਜਿਸ ਨਾਲ ਬਾਅਦ ਵਿੱਚ ਉਨ੍ਹਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾ ਕੇ ਉਨ੍ਹਾਂ ਨੂੰ ਬਲੈਕਮੇਲ ਕਰਨਾ ਅਤੇ ਫਿਰ ਇਨ੍ਹਾਂ ਸ਼ਿਕਾਇਤਾਂ ਨੂੰ ਵਾਪਸ ਲੈਣ ਦੇ ਬਦਲੇ ਰਿਸ਼ਵਤ ਲੈੰਦੇ ਰਹੇ। ਉਨ੍ਹਾਂ ਕਿਹਾ ਇਸ ਜਾਂਚ ਦੀ ਗਹਿਨ ਤਫ਼ਤੀਸ਼ ਦੌਰਾਨ ਸੰਭਾਵਨਾ ਹੈ ਕਿ ਇੰਨਾਂ ਦੇ ਹੋਰ ਸਾਥੀ ਵੀ ਇਸ ਕੇਸ ਫਸ ਸਕਦੇ ਹਨ, ਜਿਸ ਬਾਰੇ ਪੂਰੀ ਡੂੰਘਾਈ ਨਾਲ ਜਾਂਚ ਜਾਰੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

by Navjot
November 19, 2026
0

ਮੁੰਬਈ, 19 ਨਵੰਬਰ (ਵਿਸ਼ਵ ਵਾਰਤਾ) ਦੇਸ਼ ਦੀ ਮਨੋਰੰਜਨ ਰਾਜਧਾਨੀ ਜਿੱਥੇ ਇੱਕ ਪਾਸੇ ਅੰਡਰਵਰਲਡ (ਅਪਰਾਧਿਕ ਜਗਤ) ਦੀਆਂ ਵਧਦੀਆਂ ਧਮਕੀਆਂ ਨਾਲ ਜੂਝ...

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ...

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

by Navjot
November 19, 2026
0

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਲਗਾਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

by Navjot
November 19, 2026
0

ਮੁੰਬਈ, 19 ਨਵੰਬਰ (ਵਿਸ਼ਵ ਵਾਰਤਾ) ਦੇਸ਼ ਦੀ ਮਨੋਰੰਜਨ ਰਾਜਧਾਨੀ ਜਿੱਥੇ ਇੱਕ ਪਾਸੇ ਅੰਡਰਵਰਲਡ (ਅਪਰਾਧਿਕ ਜਗਤ) ਦੀਆਂ ਵਧਦੀਆਂ ਧਮਕੀਆਂ ਨਾਲ ਜੂਝ...

Most Popular

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

by Navjot
1 week ago
0

  ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਅੱਜ (ਸੋਮਵਾਰ) ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 