• Latest
  • Trending
ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ ਨੇੜੇ ਬਹੁਕੀਮਤੀ ਜਮੀਨ ਦੇ ਮਾਲ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਪਰਦਾਫ਼ਾਸ਼

ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ ਨੇੜੇ ਬਹੁਕੀਮਤੀ ਜਮੀਨ ਦੇ ਮਾਲ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਪਰਦਾਫ਼ਾਸ਼

6 years ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

31 seconds ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

10 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

11 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

11 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

11 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

11 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

12 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

13 hours ago
Hindi News
English News
Saturday, November 28, 2026
No Result
View All Result
13 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ ਨੇੜੇ ਬਹੁਕੀਮਤੀ ਜਮੀਨ ਦੇ ਮਾਲ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਪਰਦਾਫ਼ਾਸ਼

May 9, 2021
in ਖਬਰਾਂ, ਪੰਜਾਬ
ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ ਨੇੜੇ ਬਹੁਕੀਮਤੀ ਜਮੀਨ ਦੇ ਮਾਲ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਪਰਦਾਫ਼ਾਸ਼

 ਚਾਰ ਮਾਲ ਅਧਿਕਾਰੀਆਂ ਤੇ ਸੱਤ ਪ੍ਰਾਈਵੇਟ ਵਿਅਕਤੀਆਂ ਵਿਰੁੱਧ ਫੌਜ਼ਦਾਰੀ ਮੁਕੱਦਮਾ ਦਰਜ : ਬੀ.ਕੇ. ਉੱਪਲ

 ਘਪਲੇ ਚ ਸ਼ਾਮਲ ਚਾਰ ਦੋਸ਼ੀ ਕੀਤੇ ਗ੍ਰਿਫ਼ਤਾਰ, ਅਦਾਲਤ ਵੱਲੋਂ ਤਿੰਨ ਦਿਨ ਦਾ ਰਿਮਾਂਡ, ਬਾਕੀਆਂ ਦੀ ਭਾਲ ਜਾਰੀ

ਚੰਡੀਗੜ/ਐਸ.ਏ.ਐਸ. ਨਗਰ 9 ਮਈ (ਵਿਸ਼ਵ ਵਾਰਤਾ)-: ਪੰਜਾਬ ਵਿਜੀਲੈਂਸ ਬਿਊਰੋ ਨੇ ਚੰਡੀਗੜ ਨਾਲ ਲਗਦੇ ਐਸ.ਏ.ਐਸ. ਨਗਰ ਜਿਲੇ ਦੇ ਪਿੰਡਾਂ ਦੀ ਬਹੁਕੀਮਤੀ ਜਮੀਨ ਉਪਰ ਲੈਂਡਮਾਫੀਆ ਵੱਲੋ ਮਾਲ ਅਧਿਕਾਰੀਆਂ ਨਾਲ ਮਿਲੀਭੁਗਤ ਰਾਹੀਂ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਕੇ ਕਾਬਜ਼ ਹੋਣ ਜਾਂ ਮੁਨਾਫਾ ਖੱਟਣ ਲਈ ਕੀਤੇ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਚਾਰ ਮਾਲ ਅਧਿਕਾਰੀਆਂ ਸਮੇਤ ਸੱਤ ਪ੍ਰਾਈਵੇਟ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ ਚਾਰ ਦੋਸ਼ੀਆਂ ਇਕਬਾਲ ਸਿੰਘ ਪਟਵਾਰੀ ਸਮੇਤ ਪ੍ਰਾਈਵੇਟ ਵਿਅਕਤੀਆਂ ਵਿੱਚੋਂ ਰਵਿੰਦਰ ਸਿੰਘ, ਪਰਮਜੀਤ ਸਿੰਘ ਅਤੇ ਹੰਸਰਾਜ ਨੂੰ ਗ੍ਰਿਫਤਾਰ ਕਰ ਲਿਆ ਹੈ ਜਿੰਨਾਂ ਨੂੰ ਸਥਾਨਕ ਅਦਾਲਤ ਵੱਲੋਂ ਤਿੰਨ ਦਿਨ ਦਾ ਰਿਮਾਂਡ ਤੇ ਭੇਜ ਦਿੱਤਾ ਹੈ ਜਦਕਿ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਡੀ.ਜੀ.ਪੀ. ਸ੍ਰੀ ਬੀ.ਕੇ. ਉੱਪਲ ਨੇ ਦੱਸਿਆ ਕਿ ਪ੍ਰਾਪਰਟੀ ਡੀਲਰਾਂ ਅਤੇ ਭੂਮਾਫੀਆਂ ਨਾਲ ਜੁੜੇ ਕੁੱਝ ਵਿਅਕਤੀਆਂ ਨੇ ਪਿੰਡ ਮਾਜਰੀਆਂ, ਸਬ ਤਹਿਸੀਲ ਮਾਜਰੀ, ਜਿਲਾ ਐਸ.ਏ.ਐਸ ਨਗਰ ਦੀ ਜਮੀਨ ਦੇ ਤਕਸੀਮ ਦੇ ਇੰਤਕਾਲ ਮੌਕੇ ਮਾਲ ਅਧਿਕਾਰੀਆਂ ਨਾਲ ਮਿਲੀਭੁਗਤ ਰਾਹੀਂ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਕੇ ਖੇਵਟ ਨੰਬਰਾਂ ਵਿੱਚ ਮਲਕੀਅਤ ਤਬਦੀਲ ਕੀਤੀ ਗਈ ਅਤੇ ਗਲਤ ਮੁਖਤਿਆਰਨਾਮਿਆਂ ਰਾਹੀਂ ਆਮ ਲੋਕਾਂ ਦੇ ਨਾਮ ਤੇ ਤਬਦੀਲ ਕਰ ਦਿੱਤੀ ਗਈ ਤਾਂ ਜੋ ਵੱਡਾ ਮੁਨਾਫ਼ਾ ਖੱਟਿਆ ਜਾ ਸਕੇ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਨਵੰਬਰ 2020 ਵਿੱਚ ਵਿਜੀਲੈਂਸ ਬਿਊਰੋ ਨੇ ਇਸੇ ਇਲਾਕੇ ਵਿੱਚ ਸਥਿਤ ਪਿੰਡ ਕਰੋਰਾਂ ਦੀ ਬਹੁਕੀਮਤੀ ਜਮੀਨ ਨੂੰ ਅਜਿਹੀ ਮਿਲੀਭੁਗਤ ਰਾਹੀਂ ਮਲਕੀਅਤ ਤਬਦੀਲ ਕਰਕੇ ਅੱਗੇ ਵੇਚਣ ਦਾ ਪਰਦਾਫ਼ਾਸ਼ ਕੀਤਾ ਸੀ।
ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਪਿੰਡ ਮਾਜਰੀਆਂ ਦੇ ਮਾਲ ਰਿਕਾਰਡ ਦੀ ਪੜਤਾਲ ਤੋ ਬਾਅਦ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 409, 420, 465, 467, 468, 471, 477-ਏ, 201, 120-ਬੀ ਤਹਿਤ ਥਾਣਾ ਵਿਜੀਲੈਸ ਬਿਊਰੋ, ਉਡਣ ਦਸਤਾ-1, ਪੰਜਾਬ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਜਿੰਨਾਂ ਵਿੱਚ ਦੋਸ਼ੀਆਂ ਵਜੋਂ ਵਰਿੰਦਰਪਾਲ ਸਿੰਘ ਧੂਤ ਨਾਇਬ ਤਹਿਸੀਲਦਾਰ, ਰੁਪਿੰਦਰ ਸਿੰਘ ਮਣਕੂ ਜੁਆਇੰਟ ਸਬ-ਰਜਿਸਟਰਾਰ, ਦੌਲਤ ਰਾਮ ਤੇ ਇਕਬਾਲ ਸਿੰਘ (ਦੋਵੇਂ ਮਾਲ ਪਟਵਾਰੀ), ਸ਼ਿਆਮ ਲਾਲ ਤੇ ਹੰਸ ਰਾਜ ਦੋਵੇਂ ਵਾਸੀ ਪਿੰਡ ਮਾਜਰੀਆਂ (ਪੱਤੀ ਗੂੜਾ) ਜਿਲਾ ਐਸ.ਏ.ਐਸ. ਨਗਰ, ਰੱਬੀ ਸਿੰਘ ਵਾਸੀ ਪਿੰਡ ਕਰੋਰਾਂ, ਜਿਲਾ ਐਸ.ਏ.ਐਸ. ਨਗਰ, ਧਰਮ ਪਾਲ ਵਾਸੀ ਅਮਲੋਹ ਜਿਲਾ ਫਹਿਤਗੜ ਸਾਹਿਬ, ਸੁੱਚਾ ਰਾਮ ਵਾਸੀ ਪਿੰਡ ਕੈਂਬਾਲਾ, ਯੂ.ਟੀ. ਚੰਡੀਗੜ, ਪਰਮਜੀਤ ਸਿੰਘ ਵਾਸੀ ਪਿੰਡ ਹਰਦਾਸਪੁਰਾ, ਜਿਲਾ ਪਟਿਆਲਾ, ਰਵਿੰਦਰ ਸਿੰਘ ਪਿੰਡ ਸੌਢਾ ਜਿਲਾ ਫਤਿਹਗੜ ਸਾਹਿਬ ਸ਼ਾਮਲ ਹਨ।
ਸ੍ਰੀ ਬੀ.ਕੇ. ਉੱਪਲ ਨੇ ਦੱਸਿਆ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਪਿੰਡ ਮਾਜਰੀਆਂ ਹਸਬਸਤ ਨੰਬਰ 343 ਦੇ ਮਾਲ ਰਿਕਾਰਡ ਦੀ ਜਮਾਬੰਦੀ ਸਾਲ 1983-1984 ਵਿੱਚ ਪਿੰਡ ਮਾਜਰੀਆਂ ਦੇ ਕੁੱਲ ਰਕਬੇ ਵਿੱਚੋਂ ਤਕਰੀਬਨ 29,000 ਕਨਾਲ ਜਮੀਨ ਸ਼ਾਮਲਾਤ ਦਰਸਾਈ ਗਈ ਸੀ। ਸਾਲ 1991 ਵਿੱਚ ਇਹ ਜਮੀਨ ਚੱਕਬੰਦੀ ਅਫਸਰ ਦੇ ਹੁਕਮਾਂ ਅਨੁਸਾਰ ਇੰਤਕਾਲ ਨੰਬਰ 2026 ਮਿਤੀ 07.05.1991 ਰਾਹੀਂ ਇਸ ਦੀ ਮਲਕੀਅਤ ਆਮ ਲੋਕਾਂ ਦੇ ਨਾਮ ਤੇ ਤਬਦੀਲ ਕੀਤੀ ਗਈ। ਇਸ ਜਮੀਨ ਵਿੱਚੋਂ 7113 ਕਨਾਲ ਰਕਬੇ ਦੀ ਤਕਸੀਮ ਇੰਤਕਾਲ ਨੰਬਰ 3159, ਮਿਤੀ 21.05.2004 ਰਾਹੀਂ ਕੀਤੀ ਜਾਣੀ ਪਾਈ ਗਈ ਹੈ। ਜਾਂਚ ਦੌਰਾਨ ਪਾਇਆ ਗਿਆ ਹੈ ਕਿ ਉਕਤ ਤਕਸੀਮ ਦੇ ਇੰਤਕਾਲ ਨੰਬਰ 3159 ਵਿੱਚ ਛੇੜਛਾੜ ਕਰਕੇ 14 ਵਿਅਕਤੀਆਂ ਦੇ ਨਾਮ ਫਰਜੀ ਦਰਜ ਕੀਤੇ ਅਤੇ ਉਹਨਾ ਦੇ ਨਾਵਾਂ ਉਪਰ ਤਕਰੀਬਨ 558 ਏਕੜ ਜਮੀਨ ਲਗਾਈ ਗਈ ਹੈ। ਅੱਗੋਂ ਇਸ ਜਮੀਨ ਨੂੰ ਸਾਲ 2010-11 ਵਿੱਚ ਪ੍ਰਾਪਰਟੀ ਡੀਲਰ ਅਤੇ ਭੂ ਮਾਫੀਆਂ ਦਾ ਕੰਮ ਕਰਨ ਵਾਲੇ ਦੋਸ਼ੀ ਸ਼ਿਆਮ ਲਾਲ ਤੇ ਹੰਸਰਾਜ ਦੋਵੇਂ ਵਾਸੀ ਪਿੰਡ ਮਾਜਰੀਆਂ, ਜਿਲਾ ਐਸ.ਏ.ਐਸ. ਨਗਰ, ਸੁੱਚਾ ਰਾਮ ਵਾਸੀ ਕੈਂਬਵਾਲਾ (ਚੰਡੀਗੜ), ਰੱਬੀ ਸਿੰਘ ਵਾਸੀ ਪਿੰਡ ਕਰੋਰਾ, ਐਸ.ਏ.ਐਸ ਨਗਰ ਅਤੇ ਧਰਮਪਾਲ ਵਾਸੀ ਅਮਲੋਹ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਜਿਹਨਾ ਵਿੱਚ ਇਕਬਾਲ ਸਿੰਘ ਪਟਵਾਰੀ, ਨਾਇਬ ਤਹਿਸੀਲਦਾਰ ਰੁਪਿੰਦਰ ਮਣਕੂ ਆਦਿ ਸ਼ਾਮਲ ਸਨ, ਦੀ ਮੱਦਦ ਨਾਲ ਸਾਲ 2010-2011 ਵਿੱਚ ਆਪਣੇ ਨਾਵਾਂ ਪਰ ਮੁਖਤਿਆਰੇ ਆਮ ਬਣਾਏ ਗਏ ਅਤੇ ਇਨਾਂ ਮੁਖਤਿਆਰਨਾਮਿਆਂ ਰਾਹੀਂ ਉਪਰੋਕਤ ਜਮੀਨ ਆਮ ਵਿਅਕਤੀਆਂ ਨੂੰ ਵੇਚ ਦਿੱਤੀ ਗਈ।
ਉਨਾਂ ਇਹ ਵੀ ਦੱਸਿਆ ਕਿ ਇਸ ਤੋ ਇਲਾਵਾ ਮਿਤੀ 18.06.2014 ਅਤੇ ਮਿਤੀ 19.06.2014 ਨੂੰ ਕੇਵਲ 2 ਦਿਨਾਂ ਵਿੱਚ ਹੀ ਤਕਰੀਬਨ 578 ਏਕੜ ਜਮੀਨ ਦੇ 10 ਤਬਾਦਲੇ ਫਰਜੀ ਕੀਤੇ ਜਾਣੇ ਪਾਏ ਗਏ ਜਿਹਨਾ ਦੇ ਸਹਿ ਦਸਤਾਵੇਜ਼ਾਂ ਦੀ ਪੜਤ ਪਟਵਾਰ ਅਤੇ ਪੜਤ ਸਰਕਾਰ ਨਾਲ ਇਹ ਦਸਤਾਵੇਜ਼, ਜਿਹਨਾ ਦੇ ਆਧਾਰ ਤੇ ਇਹ ਤਬਾਦਲੇ ਕੀਤੇ ਗਏ ਸਨ, ਮਾਲ ਵਿਭਾਗ ਦੇ ਰਿਕਾਰਡ ਵਿੱਚੋਂ ਖੁਰਦ-ਬੁਰਦ ਕਰ ਦਿੱਤੇ ਗਏ। ਇਹਨਾ ਫਰਜੀ ਤਬਾਦਲਿਆਂ ਦੇ ਇੰਤਕਾਲ ਪਟਵਾਰੀ ਦੋਲਤ ਰਾਮ ਅਤੇ ਉਸ ਵਕਤ ਦੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵੱਲੋ ਤਸਦੀਕ ਕੀਤੇ ਗਏ ਹਨ। ਇਹਨਾ ਤਬਾਦਲਿਆਂ ਰਾਹੀਂ ਫਰਜੀ ਮਲਕੀਅਤਾਂ ਬਣਾਕੇ ਬਨਾਰਸੀ ਪੁੱਤਰ ਬਾਬੂ ਰਾਮ, ਰਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ, ਪਰਮਜੀਤ ਸਿੰਘ ਪੁੱਤਰ ਪਾਲ ਸਿੰਘ, ਸ਼ਿਆਮ ਲਾਲ ਪੁੱਤਰ ਕਾਲੂ ਰਾਮ ਆਦਿ ਵਲੋ ਆਮ ਵਿਅਕਤੀਆਂ ਨੂੰ ਇਹ ਜਮੀਨਾਂ ਵੱਖ ਵੱਖ ਵਸੀਕਿਆਂ ਰਾਹੀਂ ਵੇਚ ਦਿੱਤੀਆਂ ਗਈਆਂ।
ਵਿਜੀਲੈਂਸ ਬਿਊਰੋ ਦੇ ਮੁਖੀ ਨੇ ਦੱਸਿਆ ਕਿ ਉਪਰੋਕਤ ਤੋ ਇਲਾਵਾ 43 ਵਿਅਕਤੀਆਂ ਦਾ ਫਰਜੀ ਤਕਸੀਮ ਕੇਸ ਤਿਆਰ ਕਰਕੇ ਉਸਦਾ ਫੈਸਲਾ ਦੌਲਤ ਰਾਮ ਪਟਵਾਰੀ, ਵਰਿੰਦਰਪਾਲ ਸਿੰਘ ਧੂਤ, ਨਾਇਬ ਤਹਿਸੀਲਦਾਰ ਅਤੇ ਪ੍ਰਾਪਰਟੀ ਡੀਲਰ ਅਤੇ ਭੂਮੀ ਮਾਫੀਆਂ ਸ਼ਿਆਮ ਲਾਲ ਵਾਸੀ ਗੂੜਾ ਮਾਜਰੀਆਂ ਦੀ ਮਿਲੀ ਭੁਗਤ ਨਾਲ ਮਿਤੀ 20.12.2017 ਨੂੰ ਮੰਨਜੂਰ ਕੀਤਾ ਜਾਣਾ ਪਾਇਆ ਗਿਆ ਹੈ। ਇਸ ਫਰਜੀ ਤਕਸੀਮ ਕੇਸ ਵਿੱਚ ਕਿਸੇ ਵੀ ਪਟੀਸ਼ਨਰ ਜਾਂ ਰਿਸਪੋਡੈਂਟ ਨੂੰ ਕੋਈ ਇਤਲਾਹ ਨਹੀਂ ਕਰਵਾਈ ਗਈ, ਨਾ ਹੀ ਕਿਸੇ ਵਕੀਲ ਦਾ ਵਕਾਲਤਨਾਮਾ ਨੱਥੀ ਕੀਤਾ ਗਿਆ ਅਤੇ ਅਖਬਾਰ ਵਿੱਚ ਮਿਤੀ 14.04.2014 ਨੂੰ ਛੱਪੇ ਇੱਕ ਫਰਜੀ ਇਸ਼ਤਿਹਾਰ ਦੀ ਵਰਤੋਂ ਕੀਤੀ ਗਈ ਹੈ। ਇਸ ਦੇ ਬਾਵਜੂਦ ਇਸ ਤਕਸੀਮ ਸਬੰਧੀ ਇੰਤਕਾਲ ਨੰਬਰ 4895 ਮਿਤੀ 21.12.2017 ਨੂੰ ਫੈਸਲੇ ਦੇ ਅਗਲੇ ਦਿਨ ਹੀ ਦੌਲਤ ਰਾਮ ਪਟਵਾਰੀ ਵੱਲੋ ਦਰਜ ਕਰ ਦਿੱਤਾ ਗਿਆ ਹੈ ਜਿਸ ਨੂੰ ਮਿਤੀ 27.12.2017 ਨੂੰ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵੱਲੋ ਮੰਨਜੂਰ ਕੀਤਾ ਗਿਆ। ਉਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਹੋਰ ਤਫ਼ਤੀਸ਼ ਜਾਰੀ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

by Ranjit Singh
November 28, 2026
0

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ 'ਚ ਆਲ ਆਊਟ - ਭਾਰਤ ਦੀ ਵੀ ਪਹਿਲੀ ਵਿਕਟ ਡਿੱਗੀ...

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

by Ankit
November 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 28-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

by Ranjit Singh
November 28, 2026
0

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ 'ਚ ਆਲ ਆਊਟ - ਭਾਰਤ ਦੀ ਵੀ ਪਹਿਲੀ ਵਿਕਟ ਡਿੱਗੀ...

Most Popular

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
2 weeks ago
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 