• Latest
  • Trending
ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

2 years ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

2 hours ago
ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

2 hours ago
ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

2 hours ago
Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

2 hours ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

2 hours ago
Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

4 hours ago
IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

12 hours ago
Hindi News
English News
Monday, June 22, 2026
No Result
View All Result
35 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

June 12, 2024
in ਪੰਜਾਬ
ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼
• 102 ਨੌਜਵਾਨਾਂ ਤੋਂ ਭਰਤੀ ਕਰਵਾਉਣ ਬਦਲੇ 26,02,926 ਰੁਪਏ ਰਿਸ਼ਵਤਾਂ ਲੈਣ ਦੇ ਦੋਸ਼ ਹੇਠ ਦੋ ਪੁਲਿਸ ਕਰਮਚਾਰੀ ਗ੍ਰਿਫ਼ਤਾਰ
• ਅਦਾਲਤ ਨੇ ਮੁਲਾਜ਼ਮਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ, 12 ਜੂਨ, 2024 (ਵਿਸ਼ਵ ਵਾਰਤਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਰੀਬ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼ ਕਰਦਿਆਂ 102 ਨੌਜਵਾਨਾਂ ਨੂੰ ਸੂਬਾ ਪੁਲਿਸ ਵਿੱਚ ਦਰਜਾ-4 ਕਰਮਚਾਰੀਆਂ ਵਜੋਂ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਕੁੱਲ 26,02,926 ਰੁਪਏ ਦੀਆਂ ਰਿਸ਼ਵਤਾਂ ਲੈਣ ਦੇ ਦੋਸ਼ ਹੇਠ ਪੰਜਾਬ ਪੁਲਿਸ ਦੇ ਦੋ ਹੇਠਲੇ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤੀਜੀ ਆਈ.ਆਰ.ਬੀ. ਵਿੱਚ ਬਤੌਰ ਕਲੀਨਰ (ਗਰੇਡ-4 ਕਰਮਚਾਰੀ) ਵਜੋਂ ਤਾਇਨਾਤ ਤਰਲੋਚਨ ਪਾਲ (ਨੰ. 207/ਐਸ) ਨਿਵਾਸੀ ਮੁਹੱਲਾ ਬੇਗਮਪੁਰ, ਆਦਮਪੁਰ, ਜ਼ਿਲ੍ਹਾ ਜਲੰਧਰ ਅਤੇ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿੱਚ ਨਾਈ (ਗ੍ਰੇਡ-4 ਵਰਕਰ) ਵਜੋਂ ਤਾਇਨਾਤ ਸਹਿ-ਮੁਲਜ਼ਮ ਸੁਰਿੰਦਰਪਾਲ (ਨੰ. 3ਬੀ) ਨਿਵਾਸੀ ਪਿੰਡ ਸੀਕਰੀ, ਨੀਲੋਖੇੜੀ, ਜ਼ਿਲ੍ਹਾ ਕਰਨਾਲ, ਹਰਿਆਣਾ ਦਾ ਰਹਿਣ ਵਾਲੇ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਨੂੰ ਪਿੰਡ ਨੰਗਲਾਂ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵੱਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ, ਜਿਸ ਕਾਰਨ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਤਰਲੋਚਨ ਪਾਲ ਅਤੇ ਮੁਲਜ਼ਮ ਸੁਰਿੰਦਰਪਾਲ ਨੂੰ ਅੱਜ ਮਿਤੀ 12.06.2024 ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਜਿਸ ਦੌਰਾਨ ਇੰਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਹੋਰ ਕਿੰਨੇ ਭੋਲੇ-ਭਾਲੇ ਵਿਅਕਤੀਆਂ ਨੂੰ ਦਰਜਾ-4 ਕਰਮਚਾਰੀ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਗਈ ਹੈ ਅਤੇ ਇਸ ਫਰਜੀ ਘਪਲੇ ਵਿੱਚ ਕੁੱਲ ਕਿੰਨੀ ਰਕਮ ਇਕੱਤਰ ਕੀਤੀ ਗਈ।
ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਤਰਲੋਚਨ ਪਾਲ ਅਤੇ ਇਸ ਕੰਮ ਵਿੱਚ ਉਸ ਦੇ ਸਾਥੀ ਸੁਰਿੰਦਰਪਾਲ ਨੇ ਭੋਲੇ ਭਾਲੇ ਨੌਜਵਾਨਾਂ ਨੂੰ ਝੂਠਾ ਯਕੀਨ ਦਿਵਾਇਆ ਕਿ ਆਉਣ ਵਾਲੇ ਮਹੀਨਿਆਂ ਦੌਰਾਨ ਪੰਜਾਬ ਪੁਲਿਸ ਵਿੱਚ ਦਰਜਾ-4 ਦੀਆਂ ਲਗਭਗ 560 ਅਸਾਮੀਆਂ ਭਰੀਆਂ ਜਾਣੀਆਂ ਹਨ। ਉਕਤ ਦੋਵਾਂ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਪੰਜਾਬ ਪੁਲਿਸ ਵਿੱਚ ਦਰਜਾ-4 ਕਰਮਚਾਰੀਆਂ ਵਜੋਂ ਭਰਤੀ ਕਰਵਾਉਣ ਦਾ ਝੂਠਾ ਲਾਰਾ ਲਾ ਕੇ ਪ੍ਰਤੀ ਵਿਅਕਤੀ 25,000 ਰਿਸ਼ਵਤ ਦੀ ਮੰਗ ਕੀਤੀ ਅਤੇ ਸੂਬੇ ਭਰ ਵਿੱਚੋਂ ਕਰੀਬ 102 ਵਿਅਕਤੀਆਂ ਤੋਂ ਇਸ ਤਰਾਂ ਪੈਸੇ ਇਕੱਠੇ ਕੀਤੇ।
ਨਤੀਜੇ ਵਜੋਂ, ਤਰਲੋਚਨ ਪਾਲ ਨੂੰ ਕੁੱਲ 18,09,100 ਰੁਪਏ ਰਿਸ਼ਵਤ ਵਜੋਂ ਪ੍ਰਾਪਤ ਹੋਏ, ਜੋ ਕਿ ਉਸਨੇ ਵੱਖ-ਵੱਖ ਬੈਂਕ ਖਾਤਿਆਂ ਵਿੱਚ ਜਮ੍ਹਾ ਕਰਵਾਏ ਗਏ ਅਤੇ ਇਸ ਵਿੱਚੋਂ ਉਸਨੇ 5,45,000 ਰੁਪਏ ਸੁਰਿੰਦਰਪਾਲ ਦੇ ਐਚ.ਡੀ.ਐਫ.ਸੀ. ਬੈਂਕ ਖਾਤੇ ਵਿੱਚ ਤਬਦੀਲ ਕਰ ਦਿੱਤੇ। ਇਸ ਤੋਂ ਇਲਾਵਾ ਸੁਰਿੰਦਰਪਾਲ ਦੇ ਬੈਂਕ ਖਾਤੇ ਵਿੱਚ 7,93,826 ਰੁਪਏ ਰਿਸ਼ਵਤ ਵਜੋਂ ਵੱਖਰੇ ਪ੍ਰਾਪਤ ਹੋਏ ਸਨ। ਤਫਤੀਸ਼ ਦੌਰਾਨ ਪਤਾ ਲੱਗਾ ਹੈ ਕਿ ਦੋਵਾਂ ਮੁਲਜ਼ਮਾਂ ਤਰਲੋਚਨਪਾਲ ਅਤੇ ਸੁਰਿੰਦਰਪਾਲ ਵੱਲੋਂ ਕੁੱਲ 26,02,926 ਰੁਪਏ ਰਿਸ਼ਵਤ ਵਜੋਂ ਲਏ ਗਏ ਸਨ। ਸਿੱਟੇ ਵਜੋਂ, ਦੋਵਾਂ ਮੁਲਜ਼ਮਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 420 ਅਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਮਿਤੀ 07/06/2024 ਨੂੰ ਮੁਕੱਦਮਾ ਨੰਬਰ 10 ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਸੁਰਿੰਦਰਪਾਲ ਨੇ ਪੁੱਛਗਿੱਛ ਦੌਰਾਨ ਵਿਜੀਲੈਂਸ ਬਿਊਰੋ ਕੋਲ ਮੰਨਿਆਂ ਹੈ ਕਿ ਉਸਨੇ ਅਤੇ ਤਰਲੋਚਨਪਾਲ ਨੇ ਭਰਤੀ ਹੋਣ ਵਾਲੇ ਚਾਹਵਾਨ ਵਿਅਕਤੀਆਂ ਤੋਂ ਪੈਸੇ ਲੈ ਕੇ ਕਰੀਬ 9.00 ਲੱਖ ਰੁਪਏ ਪੰਜਾਬ ਪੁਲਿਸ ਹੈਡਕੁਆਟਰ ਚੰਡੀਗੜ੍ਹ ਵਿਖੇ ਤਾਇਨਾਤ ਦੋ ਕਰਮਚਾਰੀਆਂ ਨੂੰ ਦੇ ਦਿੱਤੇ ਸਨ। ਉਸਨੇ ਇਹ ਵੀ ਦੱਸਿਆ ਕਿ ਇਹ ਭਰਤੀ ਨਾ ਹੋਣ ਪਿੱਛੋਂ ਹੈਡਕੁਆਟਰ ਵਿਖੇ ਲੱਗੇ ਦੋਹਾਂ ਮੁਲਾਜ਼ਮਾਂ ਵੱਲੋਂ 9.00 ਲੱਖ ਰੁਪਏ ਵਿੱਚੋਂ ਕੁੱਝ ਪੈਸੇ ਉਨ੍ਹਾਂ ਨੂੰ ਵਾਪਸ ਕਰ ਦਿੱਤੇ ਗਏ ਪਰ ਬਾਕੀ ਦੇ ਪੈਸੇ ਉਨਾਂ ਹੜੱਪ ਲਏ। ਬੁਲਾਰੇ ਨੇ ਦੱਸਿਆ ਕਿ ਤਫਤੀਸ਼ ਦੌਰਾਨ ਸਾਹਮਣੇ ਆਏ ਵੱਖ-ਵੱਖ ਪੀੜਤ ਵਿਅਕਤੀਆਂ ਨੂੰ ਬੁਲਾਕੇ ਉਨ੍ਹਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਜਿਨਾਂ ਪਾਸੋਂ ਪੈਸੇ ਉਕਤ ਮੁਲਜ਼ਮਾਂ ਨੇ ਰਿਸ਼ਵਤਾਂ ਲਈਆਂ ਸਨ। ਇਸ ਤੋਂ ਇਲਾਵਾ ਹੋਰ ਪੀੜਤ ਵੀ ਅਗਲੇ ਦਿਨਾਂ ਵਿੱਚ ਇੰਨਾਂ ਵੱਲੋਂ ਧੋਖੇ ਨਾਲ ਰਿਸ਼ਵਤਾਂ ਲੈਣ ਬਾਰੇ ਸ਼ਿਕਾਇਤਾਂ ਲੈ ਕੇ ਬਿਊਰੋ ਕੋਲ ਪਹੁੰਚ ਸਕਦੇ ਹਨ।

Tags: BREAKING NEWSpunjab newsWEB PORTALWISHAVWARTA.INਪੰਜਾਬ ਵਿਜੀਲੈਂਸ ਬਿਊਰੋ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 22, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 22ਜੂਨ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

by Navjot
June 22, 2026
0

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ  ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) ਪੰਜਾਬ ਤੇ ਚੰਡੀਗੜ੍ਹ ਵਿਚ...

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

by Navjot
June 22, 2026
0

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ  ਚੰਡੀਗੜ੍ਹ, 22...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

by Navjot
June 22, 2026
0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ   ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 22, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 22ਜੂਨ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ

Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ

by Ranjit Singh
1 week ago
0

Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ - ਮੇਅਰ ਅਤੇ ਸਾਰੇ ਅਧਿਕਾਰੀਆਂ ਨਾਲ ਬੁਲਾਈ ਮੀਟਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 