ਵਿਜੀਲੈਂਸ ਬਿਓਰੋ ਦੇ ਹੱਥ ਆਇਆ ਇਕ ਹੋਰ ਭ੍ਰਿਸ਼ਟਾਚਾਰੀ
ਰਿਸ਼ਵਤ ਮੰਗਣ ਦੇ ਦੋਸ਼ ’ਚ ਪ੍ਰਿੰਸੀਪਲ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ, 18ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ ਦੇ ਰਾਹੀਂ ਰਿਸ਼ਵਤ ਲੈਣ ਵਾਲਿਆਂ ਦੀ ਹੁਣ ਖੈਰ ਨਹੀਂ ਹੈ। ਅੱਜ ਮੋਹਾਲੀ ਵਿੱਚ ਵਿਜੀਲੈਂਸ ਵੱਲੋਂ ਫੇਜ਼ 5 ਸਥਿਤ ਆਈਟੀਆਈ ਦੇ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਪੁਰਖਾਲਵੀ ਨੂੰ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।ਵਿਜੀਲੈਂਸ ਨੇ ਦਾਅਵਾ ਕੀਤਾ ਹੈ ਕਿ, ਪ੍ਰਿੰਸੀਪਲ ਸ਼ਮਸ਼ੇਰ ਸਿੰਘ ਵੱਲੋਂ ਇੰਸਪੈਕਟਰ ਦੀ ਨੌਕਰੀ ਦੇਣ ਦੇ ਲਈ ਹਰਦੀਪ ਸਿੰਘ ਨਾਂਅ ਦੇ ਵਿਅਕਤੀ ਕੋਲੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਜਿਸ ਦੌਰਾਨ ਹਰਦੀਪ ਸਿੰਘ ਨੇ ਰਿਸ਼ਵਤ ਮੰਗਣ ਦੀ ਵੀਡੀਓ ਮੁੱਖ ਮੰਤਰੀ ਵੱਲੋਂ ਜਾਰੀ ਹੈਲਪ ਲਾਈਨ ਨੰਬਰ ਉਤੇ ਭੇਜੀ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਕਾਰਵਾਈ ਕਰਦੇ ਹੋਏ ਪ੍ਰਿੰਸੀਪਲ ਨੂੰ ਗ੍ਰਿਫਤਾਰ ਕੀਤਾ ਹੈ।