ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਸਿਵਲ ਹਸਪਤਾਲ, ਬਠਿੰਡਾ ਵਿਖੇ ਤਾਇਨਾਤ ਸਿਪਾਹੀ ਜਸਵੰਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਸੁਖਮੰਦਰ ਸਿੰਘ ਵਾਸੀ ਪਿੰਡ ਮਹਿਤਾ, ਜਿਲਾ ਬਠਿੰਡਾਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਪਾਹੀ ਉਸਦੇ ਰਿਸ਼ਤੇਦਾਰ ਨੂੰ ਇੱਕ ਸ਼ਿਕਾਇਤ ਦੇ ਮਾਮਲੇ ਵਿੱਚ ਰਾਜੀਨਾਮੇ ਪਿੱਛੋਂ ਰਿਹਾਅ ਕਰਨ ਅਤੇ ਰਾਜੀਨਾਮੇ ਦੀ ਕਾਪੀ ਦੇਣ ਬਦਲੇ ਉਸ ਪਾਸੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 10,000 ਰੁਪਏ ਵਿੱਚ ਤੈਅ ਹੋ ਗਿਆ ਅਤੇ 5,000 ਰੁਪਏ ਪਹਿਲੀ ਕਿਸ਼ਤ ਵਜੋਂ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਲੋਕ ਸਭਾ ਚੋਣਾਂ 2024 – ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਮੋਹਾਲੀ 8 ਮਈ (ਸਤੀਸ਼ ਕੁਮਾਰ ਪੱਪੀ )- ਲੋਕ ਸਭਾ ਚੋਣਾਂ ਨੂੰ ਮੰਨਦੇ ਨਜ਼ਰ ਰੱਖਦੇ ਹੋਏ ਭਾਜਪਾ ਨੇ ਅੱਜ ਪੰਜਾਬ ਵਿੱਚ...