ਚੰਡੀਗੜ, 13 ਫਰਵਰੀ (ਵਿਸ਼ਵ ਵਾਰਤਾ) : ਵਿਜੀਲੈਂਸ ਬਿਓਰੋ, ਪੰਜਾਬ ਨੇ ਅੱਜ ਪੀ.ਐਸ.ਪੀ.ਸੀ.ਐਲ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ 20,000 ਰੁਪਏ ਰਿਸ਼ਵਤ ਲੈਂਦਿਆ ਰੰਗੇ ਹਥੀਂ ਕਾਬੂ ਕੀਤਾ।
ਅੱਜ ਇਥੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਜਲੰਧਰ ਵਿਖੇ ਤਾਇਨਾਤ ਜੇ.ਈ ਸਤਪਾਲ ਨੂੰ ਗੁਰਸਹਿਜ ਸਿੰਘ, ਵਾਸੀ 425 ਪਾਰਸ ਇਸਟੇਟ ਬਸਤੀ ਪੀਰ ਦਾਦ, ਜਲੰਧਰ ਸ਼ਹਿਰ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੀ ਦੁਕਾਨ ਸਾਹਮਣੇ ਲੱਗੇ ਬਿਜਲੀ ਦੇ ਖੰਬੇ ਨੂੰ ਹਟਾਉਣ ਬਦਲੇ ਜੇ.ਈ ਸਤਪਾਲ ਵਲੋਂ 20,000/-ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।