ਚੰਡੀਗੜ, 30 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਓਰੋ ਨੇ ਪੰਜਾਬ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਰਕਾਰੀ ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇਵਿਰੁੱਧ ਬਿਓਰੋ ਵੱਲੋਂ ਵਿੱਢੀ ਮੁਹਿੰਮ ਸਬੰਧੀ ਰਾਜ ਭਰ ਵਿੱਚ ਮਨਾਏ ਜਾ ਰਹੇ ਚੌਕਸੀ ਜਾਗਰੂਕਤਾ ਹਫ਼ਤੇ ਦੌਰਾਨ ਆਮ ਜਨਤਾ ਨੂੰ ਜਾਣੂ ਕਰਵਾਉਣ। ਇਹ ਸਪਤਾਹ 30 ਅਕਤੂਬਰ ਤੋਂ 4 ਨਵੰਬਰਤੱਕ ਕੇਂਦਰੀ ਚੌਕਸੀ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਨਾਇਆ ਜਾ ਰਿਹਾ ਹੈ ਜਿਸਦਾ ਮਕਸਦ ਭ੍ਰਿਸ਼ਟਾਚਾਰ ਮੁਕਤ ਭਾਰਤ ਦਾ ਨਿਰਮਾਣ ਕਰਨਾ ਹੈ।
ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਸ਼੍ਰੀ ਬੀ.ਕੇ. ਉਪਲ ਨੇ ਦੱਸਿਆ ਕਿ ਇਸ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨਅਧਿਕਾਰੀਆਂ ਨੂੰ ਵੀ ਸਰਕਾਰੀ ਕਾਰਜਾਂ ਅਤੇ ਪੜਤਾਲਾਂ ਦੌਰਾਨ ਪਾਰਦਰਸ਼ਤਾ ਅਤੇ ਜਵਾਬਦੇਹ ਬਣਾਉਣ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਵੱਖ-ਵੱਖ ਵਿਜੀਲੈਂਸ ਰੇਜਾਂ ਵਿੱਚਤਾਇਨਾਤ ਐਸ.ਐਸ.ਪੀਜ਼ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਵਿਦਿਆਰਥੀਆਂ, ਸਰਕਾਰੀ ਵਿਭਾਗਾਂ, ਪੰਚਇਤਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੀ ਸ਼ਮੂਲੀਅਤ ਨਾਲ ਜਾਗਰੂਕਤਾ ਸਮਾਗਮਕਰਨਗੇ।
ਅੱਜ ਇਸ ਚੌਕਸੀ ਜਾਗਰੂਕਤਾ ਸਪਤਾਹ ਦੀ ਆਰੰਭਤਾ ਮੌਕੇ ਵਿਜੀਲੈਂਸ ਬਿਓਰੋ ਦੇ ਡਾਇਰੈਕਟਰ-ਕਮ-ਆਈ.ਜੀ.ਪੀ. ਸ੍ਰੀ ਨਗੇਸਵਰਾ ਰਾਓ ਨੇ ਇੱਥੇ ਹੈਡਕਵਾਟਰ ਸਥਿਤ ਤਾਇਨਾਤਵਿਜੀਲੈਂਸ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ-ਵੱਖ ਯੂਨਿਟਾਂ ਵਿੱਚ ਤਾਇਨਾਤ ਤਕਨੀਕੀ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੀ ਡਿਊਟੀ ਇਮਾਨਦਾਰੀ ਨਾਲਨਿਭਾਉਣ ਸਬੰਧੀ ਸਹੁੰ ਚੁਕਾਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਾਇੰਟ ਡਾਇਰੈਕਟਰ (ਪ੍ਰਸਾਸ਼ਨ) ਕੰਵਲਜੀਤ ਸਿੰਘ ਅਤੇ ਜਾਇੰਟ ਡਾਇਰੈਕਟਰ (ਅਪਰਾਧ) ਸ਼੍ਰੀ ਪਰਮਜੀਤ ਸਿੰਘ ਗੋਰਾਇਆ ਵੀ ਹਾਜ਼ਰ ਸਨ।