ਵਿਜੀਲੈਂਸ ਬਿਓਰੋ ਵੱਲੋਂ ਜ਼ਿਲ੍ਹਾ ਜੰਗਲਾਤ ਅਧਿਕਾਰੀ ਅਤੇ ਇੱਕ ਠੇਕੇਦਾਰ ਗ੍ਰਿਫਤਾਰ
ਭਾਰੀ ਮਾਤਰਾ ਵਿੱਚ ਕੈਸ਼ ਵੀ ਬਰਾਮਦ
ਚੰਡੀਗੜ੍ਹ,2 ਜੂਨ(ਵਿਸ਼ਵ ਵਾਰਤਾ)-ਵਿਜੀਲੈਂਸ ਬਿਓਰੋ ਮੋਹਾਲੀ ਨੇ ਜ਼ਿਲਾ ਜੰਗਲਾਤ ਅਫਸਰ ਗੁਰਮਨਜੀਤ ਸਿੰਘ ਨੂੰ ਇੱਕ ਠੇਕੇਦਾਰ ਸਮੇਤ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਡੀ ਐਫ ਓ ਤੇ ਠੇਕੇਦਾਰ ਦੀ ਗ੍ਰਿਫਤਾਰੀ ਉਨ੍ਹਾਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਕਾਰਨ ਹੋਈ ਹੈ। ਵਰਨਣਯੋਗ ਹੈ ਕਿ ਪਿਛਲੇ ਦਿਨੀਂ ਜੰਗਲਾਤ ਵਿਭਾਗ ਨੇ ਪਿੰਡ ਕਰੋਰਾ ਨੇੜੇ ਇੱਕ ਫਾਰਮ ਹਾਊਸ ਨੂੰ ਤੋੜ ਕੇ ਉਸ ਉੱਤੇ ਕਬਜ਼ਾ ਕਰ ਲਿਆ ਸੀ ਜਿਸ ਸੰਬੰਧੀ ਫਾਰਮ ਹਾਊਸ ਦੇ ਮਾਲਕ ਦਵਿੰਦਰ ਸੰਧੂ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ ਜਿਸ ਤੇ ਕਾਰਵਾਈ ਕਰਦਿਆਂ ਇਨ੍ਹਾਂ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਕੋਲੋਂ ਭਾਰੀ ਮਾਤਰਾ ਵਿੱਚ ਕੈਸ਼ ਬਰਾਮਦ ਕੀਤੇ ਜਾਣ ਦੀ ਵੀ ਖਬਰ ਹੈ।