• Latest
  • Trending

ਵਿਜੀਲੈਂਸ ਬਿਓਰੋ ਵੱਲ 118 ਛਾਪਿਆਂ ਦੌਰਾਨ 132 ਸਰਕਾਰੀ ਮੁਲਾਜ਼ਮ ਤੇ 17 ਹੋਰ ਕਾਬੂ ਕੀਤੇ

9 years ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

7 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

8 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

8 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

9 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

10 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

10 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

10 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

11 hours ago
Hindi News
English News
Saturday, July 4, 2026
No Result
View All Result
31 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਓਰੋ ਵੱਲ 118 ਛਾਪਿਆਂ ਦੌਰਾਨ 132 ਸਰਕਾਰੀ ਮੁਲਾਜ਼ਮ ਤੇ 17 ਹੋਰ ਕਾਬੂ ਕੀਤੇ

December 30, 2017
in ਖਬਰਾਂ

ਚੰਡੀਗੜ੍ਹ 30 ਦਸੰਬਰ : ਸਰਕਾਰੀ ਦਫਤਰਾਂ ‘ਚੋਂ ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਖਤਿਆਰ ਕੀਤੀ ਬਹੁਪੱਖੀ ਰਣਨੀਤੀ ਮੁਤਾਬਿਕ ਰਿਸ਼ਵਤਖੋਰਾਂ ਨੂੰ ਘੇਰਨ ਅਤੇ ਜਨਤਾ ਨੂੰ ਰਿਸ਼ਵਤਖੋਰੀ ਵਿਰੁੱਧ ਜਾਣੂੰ ਕਰਵਾਉਣ ਲਈ ਇਸ ਸਾਲ ਦੌਰਾਨ ਪ੍ਰਭਾਵਸ਼ਾਲੀ ਮੁਹਿੰਮ ਪੂਰੇ ਪੰਜਾਬ ਵਿੱਚ ਵਿੱਢੀ ਗਈ ਤਾਂ ਜੋ ਇਸ ਸਮਾਜਿਕ ਅਲਾਮਤ ਨੂੰ ਠੱਲ੍ਹਣ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਪੇਸ਼ ਕੀਤਾ ਜਾ ਸਕੇ। ਇਸ ਸਾਲ ਵਿੱਚ ਵਿਜੀਲੈਂਸ ਨੇ ਪੂਰੀ ਤਰਾਂ ਮੁਸਤੈਦ ਰਹਿੰਦਿਆਂ 118 ਟਰੈਪ ਲਾਏ ਜਿਨਾਂ ਵਿੱਚ 132 ਸਰਕਾਰੀ ਮੁਲਾਜ਼ਮਾਂ ਤੋਂ ਇਲਾਵਾ 17 ਹੋਰ ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚ ਲਿਆ।

ਵਿਜੀਲੈਂਸ ਬਿਊਰੋ ਦੇ ਮੁੱਖ ਨਿਰਦੇਸ਼ਕ ਸ਼੍ਰੀ ਬੀ.ਕੇ. ਉਪਲ ਏ.ਡੀ.ਜੀ.ਪੀ. ਨੇ ਸਾਲ ਦੇ ਅੰਤ ‘ਤੇ ਬਿਓਰੋ ਦੀ ਕਾਰਗੁਜ਼ਾਰੀ ਪੇਸ਼ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਭ੍ਰਿਸ਼ਟਾਚਾਰ ਮੁਕਤ ਸ਼ਾਸ਼ਨ ਪ੍ਰਦਾਨ ਕਰਨ ਦੇ ਕੀਤੇ ਵਾਅਦੇ ਤਹਿਤ ਸਰਕਾਰੀ ਦਫਤਰਾਂ ਵਿੱਚ ਕਿਸੇ ਵੀ ਤਰਾਂ ਦੀ ਰਿਸ਼ਵਤਖੋਰੀ ਜਾਂ ਭ੍ਰਿਸ਼ਟਾਚਾਰ ਨੂੰ ਰੱਤੀ ਭਰ ਵੀ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਰਿਸ਼ਵਤਖੋਰਾਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ। ਉਨਾਂ ਕਿਹਾ ਕਿ ਇਸ ਪੂਰੇ ਸਾਲ ਦੌਰਾਨ ਰਿਸ਼ਵਤਖੋਰੀ ਦੇ ਦੋਸ਼ਾਂ ਹੇਠ ਕਾਬੂ ਕੀਤੇ ਕੁੱਲ 132 ਮੁਲਜ਼ਮਾਂ ਵਿੱਚੋਂ 12 ਗਜ਼ਟਿਡ ਅਫ਼ਸਰ ਤੇ 122 ਗੈਰ-ਗਜ਼ਟਿਡ ਅਧਿਕਾਰੀ ਸ਼ਾਮਲ ਹਨ। ਇੰਨਾ ਵਿੱਚੋਂ ਹੀ 16 ਕੇਸਾਂ ਵਿੱਚ ਵੱਖ-ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ 50,000 ਰੁਪਏ ਤੋਂ ਲੈ ਕੇ 2 ਲੱਖ ਰੁਪਏ ਰਿਸ਼ਵਤ ਦੀ ਰਾਸ਼ੀ ਲੈਂਦਿਆਂ ਮੌਕੇ ‘ਤੇ ਦਬੋਚਿਆ ਗਿਆ ਹੈ।

ਉਨਾਂ ਦੱਸਿਆ ਕਿ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬ ਕੀਤੇ ਗਏ ਦੋਸ਼ੀਆਂ ਵਿਚ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਦੋਸ਼ੀ ਮੁਲਾਜ਼ਮਾਂ ਤੋਂ ਇਲਾਵਾ ਪ੍ਰਮੁੱਖ ਵਿਭਾਗਾਂ ਵਿੱਚੋਂ ਮਾਲ ਮਹਿਕਮੇ ਦੇ 34 ਮੁਲਾਜ਼ਮ, ਪੁਲਿਸ ਵਿਭਾਗ ਦੇ 39, ਬਿਜਲੀ ਮਹਿਕਮੇ ਦੇ 12, ਸਥਾਨਕ ਸਰਕਾਰਾਂ ਦੇ 7, ਪੰਚਾਇਤਾਂ ਤੇ ਪੇਂਡੂ ਵਿਕਾਸ ਦੇ 6 ਅਤੇ ਸਿੰਜਾਈ ਵਿਭਾਗ ਦੇ 5 ਮੁਲਾਜਮ ਸ਼ਾਮਲ ਹਨ। ਉਨਾਂ ਦੱਸਿਆ ਕਿ ਪੰਜਾਬ ਦੇ ਡੀ.ਜੀ.ਪੀ. ਸ੍ਰੀ ਸੁਰੇਸ਼ ਅਰੋੜਾ ਵੱਲੋਂ ਵੀ ਵਿਜੀਲੈਂਸ ਨੂੰ ਰਿਸ਼ਵਤਖੋਰ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਹ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਨੀਤੀ ਨੂੰ ਲਾਗੂ ਕਰਨ ਲਈ ਵਿਜੀਲੈਂਸ ਅਧਿਕਾਰੀਆਂ ਨੇ ਇਹ ਯਕੀਨੀ ਬਣਾਉਣ ਲਈ ਸਾਰੇ ਯਤਨ ਕੀਤੇ ਕਿ ਕੋਈ ਵੀ ਸ਼ੱਕੀ ਰਾਜ ਦੀਆਂ ਵਿਸ਼ੇਸ਼ ਅਦਾਲਤਾਂ ਵਿੱਚ ਸਜ਼ਾਵਾਂ ਤੋਂ ਬਚ ਕੇ ਨਾ ਜਾਵੇ ਅਤੇ ਇਸ ਲਈ ਅਦਾਲਤਾਂ ਵਿਚ ਪੂਰੀ ਪੈਰਵੀ ਸਮੇਤ ਪਰਪੱਕ ਸਬੂਤਾਂ ਅਤੇ ਠੋਸ ਦਲੀਲਾਂ ਰੱਖਣਾ ਯਕੀਨੀ ਬਣਾਇਆ।

ਵਿਜੀਲੈਂਸ ਵੱਲੋਂ ਅਦਾਲਤਾਂ ਵਿੱਚ ਪੇਸ਼ ਕੀਤੇ ਚਲਾਨਾਂ ਦੇ ਨਤੀਜੇ ਵੱਜੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ 44 ਮੁੱਕਦਮਿਆਂ ਵਿੱਚ 8 ਗਜ਼ਟੀ ਅਫਸਰਾਂ, 37 ਅਗਜ਼ਟੀ ਕਰਮਚਾਰੀਆਂ ਅਤੇ 17 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵੱਲੋਂ 1 ਸਾਲ ਤਂੋ 7 ਸਾਲ ਤੱਕ ਦੀ ਕੈਦ ਦੀਆਂ ਸਜ਼ਾਵਾਂ ਅਤੇ 1500 ਰੁਪਏ ਤੋਂ ਲੈ ਕੇ 2,00,000/- ਰੁਪਏ ਤੱਕ ਕੁੱਲ 17,59,000/- ਰੁਪਏ ਜੁਰਮਾਨਾ ਹੋਇਆ। ਇਸ ਤਰਾਂ ਅਦਾਲਤੀ ਸਜ਼ਾਵਾਂ ਦੀ ਦਰ 42 ਫ਼ੀਸਦ ਰਹੀ ਹੈ। ਪੰਜਾਬ ਰਾਜ ਦੇ ਇੱਕ ਗਜ਼ਟਿਡ ਅਧਿਕਾਰੀ ਅਤੇ 5 ਅਗਜ਼ਟੀ ਕਰਮਚਾਰੀਆਂ ਵਿਰੁੱਧ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਕੇਸ ਦਰਜ ਹੋਣ ਅਤੇ ਵੱਖ-ਵੱਖ ਅਦਾਲਤਾਂ ਵੱਲੋਂ ਸਜ਼ਾ ਹੋਣ ਕਾਰਣ ਸਰਕਾਰ ਵੱਲੋਂ ਉਹਨਾਂ ਨੂੰ ਸਰਕਾਰੀ ਸੇਵਾਵਾਂ ਤੋਂ ਬਰਖਾਸਤ ਕੀਤਾ ਗਿਆ ਜਿੰਨਾਂ ਵਿੱਚ ਪੀ.ਸੀ.ਐਸ. ਅਧਿਕਾਰੀ ਟੀ.ਕੇ. ਗੋਇਲ ਵੀ ਸ਼ਾਮਲ ਹਨ ਜਿਨਾਂ ਨੂੰ ਤਿੰਨ ਸਾਲ ਦੀ ਜੇਲ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਓਰੋ ਨੂੰ ਪ੍ਰਾਪਤ ਕੁੱਲ 4017 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਜਿਨ੍ਹਾਂ ਵਿੱਚੋਂ 23 ਸ਼ਿਕਾਇਤਾਂ ਨੂੰ ਦਰਜ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਜਦਕਿ 5 ਦੋਸ਼ੀਆਂ ਖਿਲਾਫ਼ ਫੌਜਦਾਰੀ ਮੁਕੱਦਮੇ ਦਰਜ ਕਰਕੇ ਜਾਣਕਾਰੀ ਸਬੰਧਤ ਵਿਭਾਗਾਂ ਨੂੰ ਭੇਜੀ ਗਈ ਹੈ।

ਵੱਖ-ਵੱਖ ਵਿਭਾਗਾਂ ਵਿਚ ਰਿਸ਼ਵਤਖੋਰੀ ‘ਤੇ ਠੱਲ ਪਾਉਣ ਲਈ ਸ੍ਰੀ ਉੱਪਲ ਨੇ ਕਿਹਾ ਕਿ ਇਸ ਸਾਲ ਦੌਰਾਨ ਬਿਓਰੋ ਨੇ ਸੂਬੇ ਵਿਚ 65 ਅਚਨਚੇਤ ਨਿਰੀਖਣ ਕੀਤੇ ਜਿਨ੍ਹਾਂ ਵਿਚੋਂ ਮੁੱਖ ਤੌਰ ‘ਤੇ ਗੈਰ ਕਾਨੂੰਨੀ ਢੰਗ ਨਾਲ ਪ੍ਰਾਈਵੇਟ ਬੱਸਾਂ ਦਾ ਚੱਲਣਾ, ਹਵਾਈ ਅੱਡੇ ਵਾਲੀ ਸੜਕ, ਹਾੜੀ ਅਤੇ ਸਾਉਣੀ ਦੌਰਾਨ ਅਨਾਜ ਮੰਡੀਆਂ ਦੀ ਜਾਂਚ, ਫਿਰੋਜ਼ਪੁਰ ਡਵੀਜ਼ਨ ਵਿਖੇ ਹਰੀਕੇ ਨਹਿਰ ਅਤੇ ਬੱਬੇਹਾਲੀ ਵਿਖੇ ਅਪਰ ਬਾਰੀ ਦੁਆਬ ਨਹਿਰ ‘ਤੇ ਅਧੂਰੇ ਪੁੱਲ ਦੀ ਜਾਂਚ ਸ਼ਾਮਲ ਹੈ।

ਉਪਲ ਨੇ ਦੱਸਿਆ ਕਿ ਇਸ ਸਾਲ ਵਿੱਚ ਭ੍ਰਿਸ਼ਟਾਚਾਰ ਦੇ ਪ੍ਰਮੁੱਖ ਕੇਸਾਂ ਵਿੱਚ ਸੁਰਿੰਦਰਪਾਲ ਸਿੰਘ ਨਿਗਰਾਨ ਇੰਜੀਨੀਅਰ ਗਮਾਡਾ ਤੇ ਉਸਦੀਆਂ ਕੰਪਨੀਆਂ ਵਿੱਚ ਭਾਈਵਾਲ, ਚਰਚਿਤ ਸਿੰਜਾਈ ਘਪਲੇ ਵਿੱਚ ਸ਼ਾਮਲ ਗੁਰਿੰਦਰ ਸਿੰਘ ਠੇਕੇਦਾਰ ਸਮੇਤ ਮਹਿਕਮੇ ਦੇ 7 ਹੋਰ ਵੱਡੇ ਇੰਜੀਨੀਅਰ, ਹਰੀਕੇ ਨਹਿਰ ਦੇ ਘਪਲੇ ਵਿੱਚ ਚੀਫ ਇੰਜੀਨੀਅਰ ਜਤਿੰਦਰ ਸਿੰਘ ਸਮੇਤ 4 ਹੋਰ ਅਧਿਕਾਰੀ, ਖਰੜ ਕੈਮੀਕਲ ਪ੍ਰਯੋਗਸ਼ਾਲਾ ਦੇ ਡਾਕਟਰ ਹਰਜਿੰਦਰ ਸਿੰਘ ਤੇ ਐਨਾਲਿਸਟ ਸਵੀਨਾ ਸ਼ਰਮਾ, ਜਿਲ੍ਹਾ ਜੇਲ ਮਾਨਸਾ ਦੇ ਡਿਪਟੀ ਸੁਪਰਡੈਂਟ ਗੁਰਮੀਤ ਸਿੰਘ ਬਰਾੜ ਅਤੇ ਲੋਕ ਨਿਰਮਾਣ ਵਿਭਾਗ ਦੇ ਐਸ.ਈ ਪਰਮਿੰਦਰ ਸਿੰਘ ਟਿਵਾਣਾ ਆਦਿ ਸ਼ਾਮਲ ਹਨ।

ਉਪਲ ਨੇ ਇਹ ਵੀ ਆਖਿਆ ਕਿ ਇਮਾਨਦਾਰ ਅਫਸਰ ਤੇ ਮੁਲਾਜ਼ਮ ਬਿਨਾਂ ਕਿਸੇ ਡਰ ਜਾਂ ਤਣਾਅ ਤੋਂ ਆਪਣੀ ਸਰਕਾਰੀ ਡਿਊਟੀ ਤੇ ਕੰਮ-ਕਾਜ ਨਿਭਾਉਣ। ਵਿਜੀਲੈਂਸ ਵੱਲੋਂ ਕਿਸੇ ਵੀ ਨਿਰਦੋਸ਼ ਅਧਿਕਾਰੀ/ਕਰਮਚਾਰੀ ਨੂੰ ਕਿਸੇ ਵੀ ਤਰ•ਾਂ ਪਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ•ਾਂ ਸਪੱਸ਼ਟ ਕੀਤਾ ਹੈ ਕਿ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਤੋਂ ਨਿਜਾਤ ਪਾਉਣ ਲਈ ਆਰੰਭੀ ਇਸ ਮੁਹਿੰਮ ਦੌਰਾਨ ਵਿਜੀਲੈਂਸ ਦੇ ਅਧਿਕਾਰੀਆਂ ਦੇ ਗਲਤ ਵਰਤਾਓ ਨੂੰ ਵੀ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 3, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

by Jaspreet Kaur
July 3, 2026
0

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ ਸੁਰੱਖਿਆ ਮਾਪਦੰਡਾਂ ਅਨੁਸਾਰ...

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

by Jaspreet Kaur
July 3, 2026
0

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ - ਮੁਲਜ਼ਮ ਪਤੀ ਨੇ ਖ਼ੁਦ ਨੂੰ ਵੀ ਕੀਤਾ ਜ਼ਖਮੀ ਉੱਤਰ ਪ੍ਰਦੇਸ਼, 3...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Most Popular

ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ, 17 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ

ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ, 17 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ

by Ankit
3 days ago
0

  ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ, 17 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 