ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਸ਼ਾਹਕੋਟ, ਜਲੰਧਰ ਵਿਖੇ ਤਾਇਨਾਤ ਇਕ ਏ.ਐਸ.ਆਈ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸ਼ਾਹਕੋਟ, ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਅਵਤਾਰ ਸਿੰਘ ਨੂੰ ਸ਼ਿਕਾਇਤਕਰਤਾ ਮੰਗਲ ਸਿੰਘ ਦੀ ਸ਼ਿਕਾਇਤ ‘ਤੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਦਰਜ ਕੀਤੇ ਫੌਜਦਾਰੀ ਕੇਸ ਵਿਚ ਉਸ ਦਾ ਨਾਮ ਸ਼ਾਮਲ ਨਾ ਕਰਨ ਬਦਲੇ 25000 ਰੁਪਏ ਦੀ ਰਿਸ਼ਤ ਦੀ ਮੰਗ ਕੀਤੀ ਗਈ ਹੈ ਤੇ ਸੌਦਾ 10,000/- ਰੁਪਏ ਵਿਚ ਤੈਅ ਹੋ ਗਿਆ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਇਕ ਹੋਰ ਰਿਸ਼ਵਤ ਦੇ ਕੇਸ ਵਿਚ ਅੱਜ ਚੀਚਾ ਤਹਿਸੀਲ ਅਟਾਰੀ, ਅੰਮ੍ਰਿਤਰ ਵਿਖੇ ਤਾਇਨਾਤ ਪਟਵਾਰੀ ਰਾਜੇਸ਼ ਕੁਮਾਰ ਨੂੰ ਸ਼ਿਕਾਇਤਕਰਤਾ ਦਰਸ਼ਨ ਸਿੰਘ ਦੀ ਸ਼ਿਕਾਇਤ ‘ਤੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਰਸ਼ਨ ਸਿੰਘ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 10000 ਰੁਪਏ ਦੀ ਮੰਗ ਕੀਤੀ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅਮ੍ਰਿੰਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...