
ਚੰਡੀਗੜ, 8 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਸਬਾ ਭੀਖੀ, ਜਿਲ•ਾ ਮਾਨਸਾ ਵਿਖੇ ਤਾਇਨਾਤ ਫੂਡ ਇੰਸਪੈਕਟਰ ਮਨੀਸ਼ ਕੁਮਾਰ ਨੂੰ ਸ਼ਿਕਾਇਤਕਰਤਾ ਠੇਕੇਦਾਰ ਭਰਭੂਰ ਸਿੰਘ, ਵਾਸੀ ਭੀਖੀ ਜਿਲ•ਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਫੂਡ ਇੰਸਪੈਕਟਰ ਵਲੋਂ ਉਸ ਦੇ ਢੋਆ-ਢੁਆਈ ਦੇ ਬਿੱਲਾਂ ਦੀ ਅਦਾਇਗੀ ਕਰਨ ਬਦਲੇ 5000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 4,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਫੂਡ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ
ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...





















