ਚੰਡੀਗੜ੍ਹ, 11 ਜਨਵਰੀ (ਵਿਸ਼ਵ ਵਾਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਤਕਨੀਸ਼ੀਨ ਅਵਤਾਰ ਸਿੰਘ ਅਤੇ ਇਲੈਕਟ੍ਰਿਕ ਪੰਪ ਡਰਾਈਵਰ ਚਰਨਜੀਤ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਅਵਤਾਰ ਸਿੰਘ ਅਤੇ ਚਰਨਜੀਤ ਸਿੰਘ ਨੂੰ ਸ਼ਿਕਾਇਤਕਰਤਾ ਲਾਲੀ ਕੁਮਾਰ, ਵਾਸੀ ਸਿਵਲ ਲਾਈਨ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 2 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਦਬੋਚ ਲਿਆ ਗਿਆ। ਬੁਲਾਰੇ ਨੇ ਦੱਸਿਆ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਦੋਸ਼ਿਆਂ ਵਲੋਂ ਉਸ ਦੇ ਪਾਣੀ ਅਤੇ ਸੀਵਰੇਜ ਦੇ ਬਿਲ ਪੈਂਡਿੰਗ ਹੋਣ ਕਰਕੇ ਉਸਦਾ ਕੁਨੈਕਸ਼ਨ ਨਾ ਕੱਟਣ ਅਤੇ ਰਿਪੋਰਟ ਅੱਗੇ ਨਾ ਭੇਜਣ ਬਦਲੇ 4000 ਰੁਪਏ ਦੀ ਮੰਗ ਕੀਤੀ ਗਈ ਸੀ ਪਰ ਸੌਦਾ 2000 ਰੁਪਏ ਦੇਣਾ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਉਕਤ ਦੋਹਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 2 ਹਜਾਰ ਰੁਪਏ ਦੀ ਰਕਮ ਰਿਸ਼ਵਤ ਵਜੋਂ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ ਗਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਦੋਹਾਂ ਦੋਸ਼ੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਲੁਧਿਆਣਾ ਵਿਖੇ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ...