
ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਨੂਰਵਾਲਾ, ਲੁਧਿਆਣਾ ਵਿਖੇ ਇਕ ਪਟਵਾਰੀ ਅਤੇ ਏਜੰਟ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਪਟਵਾਰੀ ਸਤੀਸ਼ ਕੁਮਾਰ, ਮਾਲ ਹਲਕਾ ਨੂਰਵਾਲਾ, ਲੁਧਿਆਣਾ ਅਤੇ ਏਜੰਟ ਰਮਨ ਸਿੰਘ ਵਾਸੀ ਪਿੰਡ ਢੇਰੀ ਜਿਲਾ ਲੁਧਿਆਣਾ ਨੂੰ ਸ਼ਿਕਾਇਤਕਰਤਾ ਜਯੋਤੀ ਸ਼ਰਮਾ, ਵਾਸੀ ਵੱਡੀ ਹੈਬੋਵਾਲ, ਜਿਲਾ ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਕੀ ਕਾਬੂ ਕੀਤਾ ਗਿਆ ਹੈ। ਸਿਕਾਇਤਕਰਾਤ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਪਟਵਾਰੀ ਅਤੇ ਏਜੰਟ ਵਲੋਂ ਜਮੀਨ ਦਾ ਇੰਤਕਾਲ ਦਰਜ਼ ਕਰਨ ਬਦਲੇ 4000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਅਤੇ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 23-06-2026 |...























