ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਹਰਗੋਬਿੰਦਪੁਰ ਜਿਲਾ ਗੁਰਦਾਸਪੁਰ ਵਿਖੇ ਤਾਇਨਾਤ ਪਟਵਾਰੀਪ੍ਰਭਦਿਆਲ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਪ੍ਰਭਦਿਆਲ ਸਿੰਘ ਨੂੰ ਸ਼ਿਕਾਇਤਕਰਤਾ ਪੂਰਨ ਸਿੰਘ ਵਾਸੀ ਪਿੰਡ ਮੋਮਨਵਾਲ, ਜਿਲਾਗੁਰਦਾਸਪੁਰ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿਉਕਤ ਪਟਵਾਰੀ ਵਲੋਂ ਉਸ ਦੀ 8 ਕਨਾਲ ਜਮੀਨ ਜੋ ਬੈਂਕ ਪਾਸ ਆੜ ਰਹਿਣ ਕੀਤੀ ਹੋਈ ਸੀ ਉਸ ‘ਤੇ ਲਿਆ ਕਰਜਾ ਚੁਕਾਉਣ ਉਪਰੰਤ ਜਮੀਨ ਦੇ ਰਿਕਾਰਡ ਨੂੰ ਫੱਕ ਕਰਾਉਣ ਬਦਲੇ 5,000ਰੁਪਏ ਦੀ ਮੰਗ ਕੀਤੀ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।