ਚੰਡੀਗੜ੍ਹ, 20 ਫਰਵਰੀ (ਵਿਸ਼ਵ ਵਾਰਤਾ): ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਦਿੜਬਾ ਜਿਲਾਸੰਗਰੂਰ ਵਿਖੇ ਤਾਇਨਾਤ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪਟਵਾਰੀ ਹਰਦੀਪ ਸਿੰਘ, ਮਾਲ ਹਲਕਾ ਦਿੜਬਾ-ਬੀ,ਸੰਗਰੂਰ ਨੂੰ ਸ਼ਿਕਾਇਤਕਰਤਾ ਮਨੋਹਰ ਸਿੰਘ, ਵਾਸੀ ਭੋਗੀ ਪੱਤੀ ਦਿੜਬਾ, ਜਿਲਾ ਸੰਗਰੂਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਪਟਵਾਰੀ ਉਸ ਦੀ ਜਮੀਨ ਦੇ ਚਲ ਰਹੇ ਮੁਕੱਦਮੇ ਵਿਚਮਦਦ ਕਰਨ ਅਤੇ ਇੰਤਕਾਲ ਨੂੰ ਪੈਡਿੰਗ ਰੱਖਣ ਬਦਲੇ 10 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਤੇ ਸੌਦਾ 7 ਲੱਖ ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 1,00,000 ਰੁਪਏ ਦੀਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।