ਚੰਡੀਗੜ੍ਹ 28 ਫਰਵਰੀ (ਵਿਸ਼ਵ ਵਾਰਤਾ) : ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਬੱਬਰੀ ਨੰਗਲ ਜਿਲਾ ਗੁਰਦਾਸਪੁਰਵਿਖੇ ਤਾਇਨਾਤ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪਟਵਾਰੀ ਬਿਕਰਮਜੀਤ ਸਿੰਘ, ਮਾਲ ਹਲਕਾ ਬੱਬਰੀ ਨੰਗਲ, ਗੁਰਦਾਸਪੁਰ ਨੂੰਸ਼ਿਕਾਇਤਕਰਤਾ ਚੈਚਲ ਸਿੰਘ, ਵਾਸੀ ਬੱਬਰੀ ਨੰਗਲ ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਭਰਾਵਾਂ ਨਾਲ ਸਾਂਝੀ ਜਮੀਨ ਦਾ ਆਪਸੀ ਤਬਾਦਲਾ ਕਰਨ ਬਦਲੇ 10000 ਰੁਪਏਦੀ ਮੰਗ ਕਰ ਰਿਹਾ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈਆਰੰਭ ਕਰ ਦਿੱਤੀ ਗਈ ਹੈ।