ਚੰਡੀਗੜ੍ਹ 15 ਫਰਵਰੀ: ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਹੇੜੀਕੇ ਜਿਲਾ ਸੰਗਰੂਰ ਵਿਖੇ ਤਾਇਨਾਤ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪਟਵਾਰੀ ਗੁਰਦਰਸ਼ਨ ਸਿੰਘ, ਮਾਲ ਹਲਕਾ ਹੇੜੀਕੇ, ਸੰਗਰੂਰ ਨੂੰ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ, ਵਾਸੀ ਹੇੜੀਕੇ, ਤਹਿਸੀਲ ਧੂਰੀ ਜਿਲਾਸੰਗਰੂਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਪਟਵਾਰੀ ਉਸ ਦੇ ਚਾਚੇ ਦੀ ਮੌਤ ਤੋਂ ਬਾਅਦ ਜਮੀਨ ਦਾਇੰਤਕਾਲ ਉਸ ਦੇ ਨਾਮ ‘ਤੇ ਦਰਜ਼ ਕਰਨ ਬਦਲੇ 12000 ਰੁਪਏ ਦੀ ਮੰਗ ਕਰ ਰਿਹਾ ਹੈ ਤੇ ਸੌਦਾ 10000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।