ਚੰਡੀਗੜ੍ਹ 23 ਅਗਸਤ (ਵਿਸ਼ਵ ਵਾਰਤਾ) : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਬਲਾਕ ਮੌੜ, ਜਿਲਾ ਬਠਿੰਡਾ ਵਿਖੇ ਤਾਇਨਾਤ ਬੀ.ਡੀ.ਪੀ.ਓ ਅਤੇ ਜੂਨੀਅਰ ਇੰਜੀਨੀਅਰ (ਜੇ.ਈ) ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਮੱਖਣ ਸਿੰਘ ਅਤੇ ਜੇ.ਈ ਨੂੰਰਜਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਹੁਸ਼ਿਆਰ ਸਿੰਘ, ਵਾਸੀ ਰਾਏਖਾਨਾ, ਜਿਲਾ ਬਠਿੰਡਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਕਿ ਉਸ ਦੀ ਪਤਨੀ ਪਿੰਡ ਰਾਏਖਾਨਾ ਦੀ ਸਰਪੰਚ ਹੈ ਤੇ ਸਰਕਾਰ ਵਲੋਂਪਿੰਡ ਦੇ ਵਿਕਾਸ ਕਾਰਜਾਂ ਲਈ 11 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਸੀ। ਇਸ ਗ੍ਰਾਂਟ ਦੀ ਵਰਤੋਂ ਕਰਨ ਉਪਰੰਤ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤਬੀ.ਡੀ.ਪੀ.ਓ ਅਤੇ ਜੇ.ਈਂ ਵਲੋਂ 2 ਫੀਸਦੀ ਦੇ ਹਿਸਾਬ ਨਾਲ 22 ਹਜਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਸ ਵਲੋਂ ਪਹਿਲੀ ਕਿਸ਼ਤ ਦੇ 10,000 ਰੁਪਏ ਬਤੌਰਰਿਸ਼ਵਤ ਵਜੋ ਅਦਾ ਕੀਤੇ ਜਾ ਚੁੱਕੇ ਹਨ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਬੀ.ਡੀ.ਪੀ.ਓ ਅਤੇ ਜੇ.ਈਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂੱਜੀ ਕਿਸ਼ਤ ਦੇ 12,000 ਰੁਪਏ ਦੀ ਰਿਸ਼ਵਤਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਹਾਂ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।