ਚੰਡੀਗੜ, 17 ਅਪ੍ਰੈਲ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਫੂਲ, ਬਠਿੰਡਾ ਵਿਖੇ ਤਾਇਨਾਤ ਹੌਲਦਾਰ ਅੰਮ੍ਰਿਤਪਾਲ ਅਤੇ ਹੋਮਗਾਰਡ ਸੁਖਵੀਰ ਸਿੰਘਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜਮਾਂ ਨੂੰ ਸ਼ਿਕਾਇਤਕਰਤਾ ਜਗਸੀਰ ਸਿੰਘਵਾਸੀ ਪਿੰਡ ਧਿੰਗੜ ਜਿਲਾ ਬਠਿੰਡਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆਕਿ ਉਸਦੇ ਤਤਕਾਲ ਪਾਸਪੋਰਟ ਦੀ ਪੜਤਾਲੀਆ ਰਿਪੋਰਟ ਤਿਆਰ ਕਰਨ ਬਦਲੇ ਦੋਸ਼ੀਆਂ ਵਲੋਂ 12,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਵਾਂ ਪੁਲਿਸ ਮੁਲਾਜਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀਆਂ ਵਿਚ ਹੌਲਦਾਰ ਬਲਦੇਵ ਸਿੰਘ, ਮੁੱਖ ਮੁਨਸ਼ੀ ਥਾਣਾ ਫੂਲ ਵੀ ਨਾਮਜਦਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਨ•ਾਂ ਤਿੰਨ ਪੁਲਿਸ ਮੁਲਾਜਮਾ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।