ਚੰਡੀਗੜ 24 ਅਗਸਤ (ਵਿਸ਼ਵ ਵਾਰਤਾ) : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪਿੰਡ ਬਾਰਨ, ਜਿਲਾ ਪਟਿਆਲਾ ਦੀ ਸਹਿਕਾਰੀ ਖੇਤੀ ਸੇਵਾ ਸਭਾ ਵਿਖੇ ਤਾਇਨਾਤ ਸਕੱਤਰ ਗੁਰਤੇਜ ਸਿੰਘ ਨੂੰ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਕੱਤਰ ਗੁਰਤੇਜ ਸਿੰਘ ਨੂੰ ਸ਼ਿਕਾਇਤਕਰਤਾ ਅਜਾਇਬ ਸਿੰਘ, ਵਾਸੀ ਪਿੰਡ ਬਾਰਨ, ਪਟਿਆਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਸਰਕਾਰ ਵਲੋਂ ਕਰਜਾ ਰਾਹਤ ਸਕੀਮ ਤਹਿਤ ਉਸ ਦਾ 90,000 ਰੁਪਏ ਦਾ ਕਰਜਾ ਮੁਆਫ ਕਰਨ ਦੀ ਪ੍ਰਕ੍ਰਿਆ ਚੱਲ ਰਹੀ ਹੈ ਜਿਸ ਸਬੰਧੀ ਸਕੱਤਰ ਗੁਰਤੇਜ ਸਿੰਘ ਵਲੋ ਉਕਤ ਰਾਹਤ ਕਰਜੇ ਨੂੰ ਮੁਆਫ ਕਰਾਉਣ ਬਦਲੇ 45,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਉਸ ਵਲੋ ਪਹਿਲੀ ਕਿਸਤ ਦੇ 35,000 ਰੁਪਏ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂੱਜੀ ਕਿਸ਼ਤ ਵਜੋਂ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...