ਵਿਜੀਲੈਂਸ ਵੱਲੋਂ ਗ੍ਰਿਫਤਾਰ ਡਰੱਗ ਇੰਸਪੈਕਟਰ ਦੀ ਹਿਮਾਇਤ ਵਿੱਚ ਉੱਤਰੇ ਅਜਨਾਲਾ ਦੇ ਕੈਮਿਸਟ;ਸਾਜਿਸ਼ ਤਹਿਤ ਫਸਾਉਣ ਦਾ ਲਗਾਇਆ ਦੋਸ਼
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,2 ਜੁਲਾਈ(ਵਿਸ਼ਵ ਵਾਰਤਾ)-ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਤੇ ਸ਼ਿਕਾਇਤ ਮਿਲਣ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਹੱਕ ‘ਚ ਅਜਨਾਲਾ ਦੇ ਕੈਮਿਸਟਾਂ ਨੇ ਮੀਟਿੰਗ ਕੀਤੀ। ਅਜਨਾਲਾ ਦੇ ਕੈਮਿਸਟ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਹੱਕ ਵਿੱਚ ਨਿਤਰ ਆਏ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਬਬਲੀਨ ਕੌਰ ਨੂੰ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ। ਦੁਕਾਨਦਾਰਾਂ ਨੇ ਕਿਹਾ ਕਿ ਡਰੱਗ ਇੰਸਪੈਕਟਰ ਬਲਬੀਨ ਕੌਰ ਨਾਲ ਜੋ ਘਟਨਾ ਵਾਪਰੀ ਹੈ, ਉਹ ਗਲਤ ਹੈ। ਇਸ ਸਬੰਧੀ ਉਨ੍ਹਾਂ ਸਰਕਾਰ ਤੋਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਦੁਕਾਨਦਾਰਾਂ ਨੇ ਕਿਹਾ ਕਿ ਡਰੱਗ ਇੰਸਪੈਕਟਰ ਵੱਲੋਂ ਕੋਈ ਡੂੰਘੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਦੀ ਅਜਨਾਲਾ ਡਿਊਟੀ ਦੌਰਾਨ ਨਾ ਤਾਂ ਪੈਸੇ ਦੀ ਕੋਈ ਮੰਗ ਕੀਤੀ ਅਤੇ ਨਾ ਹੀ ਕਿਸੇ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਗਿਆ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਹ ਨਸ਼ਿਆਂ ਵਿਰੁੱਧ ਹਮੇਸ਼ਾ ਸਰਗਰਮ ਰਹੇ ਹਨ। ਉਨ੍ਹਾਂ ਨੇ ਬਬਲੀਨ ਕੌਰ ਨੂੰ ਸਾਜ਼ਿਸ਼ ਵਿੱਚ ਫਸਾਉਣ ਦਾ ਦੋਸ਼ ਲਾਇਆ।
ਜਿਕਰ ਕਰਨਾ ਬਣਦਾ ਹੈ ਕਿ ਹੈ ਕਿ ਬਬਲੀਨ ਕੌਰ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਹਨਾਂ ਕੋਲ ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਦਾ ਚਾਰਜ ਹੈ।
ਇਹ ਵੀ ਦੱਸ ਦਈਏ ਕਿ ਬਬਲੀਨ ਕੌਰ ਅਤੇ ਉਸ ਦੇ ਅਧੀਨ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਮੈਡੀਕਲ ਸਟੋਰ ਸੰਚਾਲਕ ਕੋਲੋਂ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਹੈ।