ਵਿਜੀਲੈਂਸ ਵੱਲੋਂ ਗ੍ਰਿਫਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਥੋੜ੍ਹੀ ਦੇਰ ਵਿੱਚ ਲੁਧਿਆਣਾ ਕੋਰਟ ਵਿੱਚ ਪੇਸ਼ੀ
ਚੰਡੀਗੜ੍ਹ,23 ਅਗਸਤ(ਵਿਸ਼ਵ ਵਾਰਤਾ)-ਟਰਾਂਸਪੋਰਟ ਘੁਟਾਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਥੋੜ੍ਹੀ ਦੇਰ ਵਿੱਚ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਬੀਤੇ ਕੱਲ੍ਹ ਆਸ਼ੂ ਨੂੰ ਵਿਜੀਲੈਂਸ ਵੱਲੋਂ ਸੈਲੂਨ ਵਿੱਚੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਜਿਸ ਤੋਂ ਬਾਅਦ ਉਹਨਾਂ ਨੂੰ ਲੁਧਿਆਣਾ ਦੇ ਵਿਜੀਲੈਂਸ ਦਫਤਰ ਵਿੱਚ ਰੱਖਿਆ ਗਿਆ ਹੈ।