ਟਰਾਂਸਪੋਰਟੇਸ਼ਨ ਟੈਂਡਰ ਘੁਟਾਲਾ ਮਾਮਲਾ
ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਾਂਗਰਸੀ ਕੌਂਸਲਰ ਸੰਨੀ ਭੱਲਾ ਨੂੰ ਅਦਾਲਤ ਨੇ ਭੇਜਿਆ 2 ਦਿਨਾਂ ਦੇ ਰਿਮਾਂਡ ‘ਤੇ
ਚੰਡੀਗੜ੍ਹ 13 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਵਿਜੀਲੈਂਸ ਬਿਊਰੋ ਦੀ ਲੁਧਿਆਣਾ ਰੇਂਜ ਵਲੋਂ ਬੀਤੇ ਕੱਲ੍ਹ ਅਨਾਜ ਚੁੱਕਣ ਦੇ ਕਥਿਤ ਟਰਾਂਸਪੋਰਟੇਸ਼ਨ ਘੁਟਾਲੇ ਵਿੱਚ ਗ੍ਰਿਫਤਾਰ ਕੀਤੇ ਗਏ ਕਾਂਗਰਸੀ ਕੌਂਸਲਰ ਗਗਨਦੀਪ ਸੰਨੀ ਭੱਲਾ ਨੂੰ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸਨੂੰ 2 ਦਿਨਾਂ ਦੇ ਵਿਜੀਲੈਂਸ ਰਿਮਾਂਡ ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਸੰਨੀ ਭੱਲਾ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਰੀਬੀ ਹੈ।






















