ਵਿਜੀਲੈਂਸ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਜਾਰੀ
ਹੁਣ ਗੁਰਪ੍ਰੀਤ ਕਾਂਗੜ ਤੋਂ ਜਾਇਦਾਦ ਦਾ ਮੰਗਿਆ ਵੇਰਵਾ – ਬਠਿੰਡਾ ਵਿਜੀਲੈਂਸ ਦਫ਼ਤਰ ‘ਚ ਹੋਈ ਪੇਸ਼ੀ
ਪੜ੍ਹੋ, ਪੂਰੀ ਖ਼ਬਰ
ਚੰਡੀਗੜ੍ਹ, 29ਮਾਰਚ(ਵਿਸ਼ਵ ਵਾਰਤਾ) ਵਿਜੀਲੈਂਸ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਜਾਰੀ ਹੈ। ਜਿਸ ਦੇ ਚੱਲਦਿਆਂ ਵਿਜੀਲੈਂਸ ਨੇ ਕਈ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਤੇ ਵੀ ਕਾਰਵਾਈ ਸ਼ੁਰੂ ਕੀਤੀ ਹੋਈ ਹੈ।
ਜਿਸ ਦੇ ਚਲਦਿਆਂ ਅੱਜ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਬਠਿੰਡਾ ਵਿਜੀਲੈੈਂਸ ਅੱਗੇ ਪੇਸ਼ ਹੋਏ ਹਨ। ਦੱਸ ਦਈਏ ਕਿ ਉਹਨਾਂ ਉਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ। ਜਿਸ ਦੇ ਚਲਦਿਆਂ ਵਿਜੀਲੈਂਸ ਨੇ ਉਹਨਾਂ ਤੋਂ ਜਾਇਦਾਦ ਦੇ ਵੇਰਵਿਆਂ ਦੀ ਮੰਗ ਕੀਤੀ ਹੈ।