• Latest
  • Trending
ਵਿਜੀਲੈਂਸ ਵੱਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ. ਦਫ਼ਤਰ, ਲੁਧਿਆਣਾ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ. ਦਫ਼ਤਰ, ਲੁਧਿਆਣਾ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਗ੍ਰਿਫ਼ਤਾਰ

3 years ago
ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

15 minutes ago
Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

20 minutes ago
ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

57 minutes ago
ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

1 hour ago
AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

2 hours ago
ਨਿਮਿਸ਼ਾ ਸਜਯਨ ਸਟਾਰਰ ਫਿਲਮ ‘Enna Vilai’ ਨੂੰ ਗ੍ਰੀਸ ਵਿੱਚ ਹੋਣ ਵਾਲੇ ਬ੍ਰਿਜਸ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਅਧਿਕਾਰਤ ਤੌਰ ‘ਤੇ ਚੁਣਿਆ ਗਿਆ

ਨਿਮਿਸ਼ਾ ਸਜਯਨ ਸਟਾਰਰ ਫਿਲਮ ‘Enna Vilai’ ਨੂੰ ਗ੍ਰੀਸ ਵਿੱਚ ਹੋਣ ਵਾਲੇ ਬ੍ਰਿਜਸ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਅਧਿਕਾਰਤ ਤੌਰ ‘ਤੇ ਚੁਣਿਆ ਗਿਆ

2 hours ago
ਪਾਕਿਸਤਾਨ ਵਿੱਚ ਹਰ 16 ਵਿੱਚੋਂ ਇੱਕ ਬੱਚਾ ਔਨਲਾਈਨ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਦਾ ਸ਼ਿਕਾਰ : UNICEF

ਪਾਕਿਸਤਾਨ ਵਿੱਚ ਹਰ 16 ਵਿੱਚੋਂ ਇੱਕ ਬੱਚਾ ਔਨਲਾਈਨ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਦਾ ਸ਼ਿਕਾਰ : UNICEF

2 hours ago
ਭਾਰਤ ਅਤੇ ਰੂਸ ਨੇ ਨਿਆਂਇਕ ਸਹਿਯੋਗ, ਅੰਤਰਰਾਸ਼ਟਰੀ ਤਾਲਮੇਲ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਰੂਸ ਨੇ ਨਿਆਂਇਕ ਸਹਿਯੋਗ, ਅੰਤਰਰਾਸ਼ਟਰੀ ਤਾਲਮੇਲ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
Nepal flash floods : ਮਰਨ ਵਾਲਿਆਂ ਦੀ ਗਿਣਤੀ 1340 ਤੋਂ ਪਾਰ ; 4,886 ਲੋਕ ਲੋਕ ਅਜੇ ਵੀ ਲਾਪਤਾ

Nepal flash floods : ਮਰਨ ਵਾਲਿਆਂ ਦੀ ਗਿਣਤੀ 1340 ਤੋਂ ਪਾਰ ; 4,886 ਲੋਕ ਲੋਕ ਅਜੇ ਵੀ ਲਾਪਤਾ

2 hours ago
Teachers’ Day : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਸਰਵੋਤਮ ਅਧਿਆਪਕਾਂ ਨੂੰ ‘ਰਾਸ਼ਟਰੀ ਅਧਿਆਪਕ ਪੁਰਸਕਾਰ ‘ ਨਾਲ ਕੀਤਾ ਸਨਮਾਨਿਤ

Teachers’ Day : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਸਰਵੋਤਮ ਅਧਿਆਪਕਾਂ ਨੂੰ ‘ਰਾਸ਼ਟਰੀ ਅਧਿਆਪਕ ਪੁਰਸਕਾਰ ‘ ਨਾਲ ਕੀਤਾ ਸਨਮਾਨਿਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

2 hours ago
Hindi News
English News
Saturday, September 5, 2026
No Result
View All Result
26 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਵੱਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ. ਦਫ਼ਤਰ, ਲੁਧਿਆਣਾ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਗ੍ਰਿਫ਼ਤਾਰ

July 10, 2023
in CRIME, ਖਬਰਾਂ, ਚੰਡੀਗੜ੍ਹ, ਪੰਜਾਬ
ਵਿਜੀਲੈਂਸ ਵੱਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ. ਦਫ਼ਤਰ, ਲੁਧਿਆਣਾ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ. ਦਫ਼ਤਰ, ਲੁਧਿਆਣਾ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਗ੍ਰਿਫ਼ਤਾਰ

ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ):- ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਇੱਕ ਐਨ.ਆਰ.ਆਈ. ਤੋਂ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਦੋ ਮੁਲਾਜ਼ਮਾਂ ਅਤੇ ਦੋ ਪ੍ਰਾਈਵੇਟ ਵਿਅਕਤੀਆਂ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਟਵਾਰੀ ਰਾਮ ਸਿੰਘ ਅਤੇ ਕਲਰਕ ਨਰੇਸ਼ ਕੁਮਾਰ, ਜੋ ਡੀ.ਆਰ.ਓ. ਦਫ਼ਤਰ ਲੁਧਿਆਣਾ ਵਿਖੇ ਤਾਇਨਾਤ ਹਨ ਅਤੇ ਸੀ.ਈ.ਆਈ.ਜੀ.ਏ.ਐਲ.ਐਲ. ਇੰਡੀਆ ਲਿਮਟਿਡ ਦੇ ਦੋ ਕਰਮਚਾਰੀਆਂ ਲਾਇਜ਼ਨਿੰਗ ਅਫ਼ਸਰ ਹਰਕੀਰਤ ਸਿੰਘ ਬੇਦੀ ਅਤੇ ਤਹਿੰਦਰ ਸਿੰਘ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਸੀ.ਈ.ਆਈ.ਜੀ.ਏ.ਐਲ.ਐਲ. ਇੰਡੀਆ ਲਿਮਟਿਡ ਦਾ ਐਨ.ਐਚ.ਏ.ਆਈ. ਨਾਲ ਕੰਮਕਾਜ ਸਬੰਧੀ ਸਮਝੌਤਾ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਐਨ.ਆਰ.ਆਈ. ਯਾਦਵਿੰਦਰ ਸਿੰਘ ਵਾਸੀ ਘਵੱਦੀ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ 6 ਕਨਾਲਾਂ ਖੇਤੀਬਾੜੀ ਵਾਲੀ ਜ਼ਮੀਨ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਲਈ ਐਕੁਆਇਰ ਕੀਤੀ ਗਈ ਹੈ, ਜਿਸ ਦਾ 49 ਲੱਖ ਰੁਪਏ ਮੁਆਵਜ਼ਾ ਬਣਦਾ ਹੈ। ਉਸ ਵੱਲੋਂ ਮੁਆਵਜ਼ੇ ਸਬੰਧੀ ਫਾਈਲ 22 ਮਈ, 2023 ਨੂੰ ਡੀ.ਆਰ.ਓ. ਲੁਧਿਆਣਾ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਈ ਗਈ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਕਰੀਬ ਇੱਕ ਮਹੀਨਾ ਪਹਿਲਾਂ ਐਨ.ਐਚ.ਏ.ਆਈ. ਨੇ ਜ਼ਮੀਨ ਦੀ ਨਿਸ਼ਾਨਦੇਹੀ ਕਰਕੇ ਬੁਰਜੀਆਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਜਦੋਂ ਉਸ ਨੇ ਇਤਰਾਜ਼ ਕਰਦਿਆਂ ਪਹਿਲਾਂ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਨ ਲਈ ਕਿਹਾ ਤਾਂ ਇੱਕ ਜੇ.ਸੀ.ਬੀ. ਡਰਾਈਵਰ ਨੇ ਉਸ ਨੂੰ ਮਹਿੰਦਰ ਦਾ ਨੰਬਰ ਦਿੱਤਾ, ਜਿਸ ਨੇ ਮੁਆਵਜ਼ੇ ਲਈ ਅੱਗੇ ਹਰਕੀਰਤ ਬੇਦੀ ਨਾਲ ਸੰਪਰਕ ਕਰਨ ਲਈ ਕਿਹਾ। ਹਰਕੀਰਤ ਬੇਦੀ ਨੇ ਉਸਨੂੰ ਡੀ.ਆਰ.ਓ. ਦਫ਼ਤਰ ਤੋਂ 2-3 ਦਿਨਾਂ ਅੰਦਰ ਮੁਆਵਜ਼ਾ ਜਾਰੀ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਸ ਨੂੰ 40,000 ਰੁਪਏ ਦੇਣੇ ਪੈਣਗੇ ਜਿਸ ਉਪਰੰਤ ਸੌਦਾ 30,000 ਰੁਪਏ ਵਿੱਚ ਤੈਅ ਹੋਇਆ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਸਾਹਨੇਵਾਲ ਨੇੜੇ ਇੱਕ ਢਾਬੇ ਵਿਖੇ ਹਰਕੀਰਤ ਸਿੰਘ ਬੇਦੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਵਿਜੀਲੈਂਸ ਨੇ ਮੁਲਜ਼ਮ ਦੇ ਨਾਲ ਆਏ ਤਹਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਮੁਲਜ਼ਮ ਹਰਕੀਰਤ ਬੇਦੀ ਦੇ ਖੁਲਾਸੇ ‘ਤੇ ਵਿਜੀਲੈਂਸ ਨੇ ਪਟਵਾਰੀ ਰਾਮ ਸਿੰਘ ਅਤੇ ਕਲਰਕ ਨਰੇਸ਼ ਕੁਮਾਰ ਨੂੰ ਵੀ ਫਾਈਲ ਕਲੀਅਰ ਕਰਵਾਉਣ ਬਦਲੇ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮਿਲੀਭੁਗਤ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਫਾਈਲ ਕਲੀਅਰ ਕਰਨ ਲਈ ਦੋਵਾਂ ਮੁਲਜ਼ਮਾਂ ਨੇ ਹਰਕੀਰਤ ਬੇਦੀ ਤੋਂ 10-10 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਜ਼ਿਕਰਯੋਗ ਹੈ ਕਿ ਰਾਮ ਸਿੰਘ ਪਟਵਾਰੀ 2020 ਵਿੱਚ ਸੇਵਾਮੁਕਤ ਹੋ ਗਿਆ ਸੀ ਅਤੇ ਡੀ.ਆਰ.ਓ. ਦਫ਼ਤਰ ਵਿਖੇ 2020 ਤੋਂ ਕੰਟਰੈਕਟ ‘ਤੇ ਨੌਕਰੀ ਕਰ ਰਿਹਾ ਹੈ।

ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

by Navjot
September 5, 2026
0

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ   ਚੇਨਈ, 5 ਸਤੰਬਰ (ਵਿਸ਼ਵ ਵਾਰਤਾ) ਤਾਮਿਲਨਾਡੂ ਵਿੱਚ ਪਿਛਲੇ ਸਾਲ ਦੇ...

Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

by Navjot
September 5, 2026
0

Women's Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ ਮੋਕੀ (ਚੀਨ), 5...

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

by Navjot
September 5, 2026
0

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ...

ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

by Navjot
September 5, 2026
0

ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ  ਚੰਡੀਗੜ੍ਹ, 5 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

by Navjot
September 5, 2026
0

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ   ਚੇਨਈ, 5 ਸਤੰਬਰ (ਵਿਸ਼ਵ ਵਾਰਤਾ) ਤਾਮਿਲਨਾਡੂ ਵਿੱਚ ਪਿਛਲੇ ਸਾਲ ਦੇ...

Most Popular

Punjab ਪੁਲਿਸ ਦੀ ਨਸ਼ਿਆਂ ਤੇ ਜਾਅਲੀ ਕਰੰਸੀ ਖ਼ਿਲਾਫ਼ ਵੱਡੀ ਕਾਰਵਾਈ

Punjab ਪੁਲਿਸ ਦੀ ਨਸ਼ਿਆਂ ਤੇ ਜਾਅਲੀ ਕਰੰਸੀ ਖ਼ਿਲਾਫ਼ ਵੱਡੀ ਕਾਰਵਾਈ

by Ranjit Singh
4 days ago
0

Punjab ਪੁਲਿਸ ਦੀ ਨਸ਼ਿਆਂ ਤੇ ਜਾਅਲੀ ਕਰੰਸੀ ਖ਼ਿਲਾਫ਼ ਵੱਡੀ ਕਾਰਵਾਈ - BSF ਤੇ ਪੁਲਿਸ ਦੀ ਸਾਂਝੀ ਸਰਚ ਮੁਹਿੰਮ - 1...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 