ਮੰਤਰੀ ਮੰਡਲ ਵਿੱਚ ਬਰਖ਼ਾਸਤ ਕੀਤੇ ਗਏ ਵਿਜੇ ਸਿੰਗਲਾ ਖਿਲਾਫ ਮੁੱਖ ਮੰਤਰੀ ਨੇ ਦਿੱਤੇ ਪੁਲਿਸ ਨੂੰ ਕਾਰਵਾਈ ਕਰਨ ਦੇ ਆਦੇਸ਼
ਐਫਆਈਆਰ ਹੋਈ ਦਰਜ,ਗ੍ਰਿਫਤਾਰੀ ਕਿਸੇ ਵੀ ਵੇਲੇ
ਚੰਡੀਗੜ੍ਹ,24 ਮਈ(ਵਿਸ਼ਵ ਵਾਰਤਾ)-ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਹ ਕਾਰਵਾਈ ਕਿਉਂ ਹੋਈ ਮੁੱਖ ਮੰਤਰੀ ਨੇ ਉਕਤ ਮੰਤਰੀ ਵੱਲੋਂ ਹਰ ਟੈਂਡਰ ਵਿੱਚ 1 ਫੀਸਦੀ ਕਮਿਸ਼ਨ ਲੈਣ ਦੇ ਦੋਸ਼ਾਂ ਤਹਿਤ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਹੈ ਕਿ ਵਿਜੇ ਸਿੰਗਲਾ ਨੇ ਇਹਨਾਂ ਦੋਸ਼ਾਂ ਨੂੰ ਕਬੂਲ ਕਰ ਲਿਆ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਪੁਲਿਸ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਉਹਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਪਰਚਾ ਦਰਜ ਕੀਤੇ ਜਾਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਹੁਣ ਪੁਲਿਸ ਵੱਲੋਂ ਵਿਜੇ ਸਿੰਗਲਾ ਨੂੰ ਕਿਸੇ ਵੀ ਵੇਲੇ ਗ੍ਰਿਫਤਾਰ ਕੀਤਾ ਜਾ ਸਕਦਾ ਹੈ।