ਵਿਜੇ ਸਿੰਗਲਾ ਦੀ ਕੈਬਨਿਟ ਵਿੱਚੋਂ ਛੁੱਟੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਮੰਤਰੀਆਂ ਨਾਲ ਬੈਠਕ ਜਾਰੀ
ਚੰਡੀਗੜ੍ਹ,24 ਮਈ(ਵਿਸ਼ਵ ਵਾਰਤਾ)- ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੈਬਨਿਟ ਵਿੱਚੋਂ ਬਾਹਹ ਦਾ ਰਾਸਤਾ ਦਿਖਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਉੱਤੇ ਬਾਕੀ ਰਹਿੰਦੇ ਮੰਤਰੀਆਂ ਨਾਲ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਨਵੇਂ ਸਿਹਤ ਮੰਤਰੀ ਨੂੰ ਲੈ ਕੇ ਫੈਸਲਾ ਲਿਆ ਜਾ ਸਕਦਾ ਹੈ।