ਚੰਗੀ ਖ਼ਬਰ
ਵਿਦਿਆਰਥੀਆਂ ਦੀ ਉਡੀਕ ਖ਼ਤਮ
ਪੰਜਾਬ ਵਿੱਚ ਖੁੱਲ੍ਹੇ ਸਕੂਲ
![]()
ਚੰਡੀਗੜ੍ਹ, 26ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਵਿਦਿਆਰਥੀਆਂ ਲਈ ਅੱਜ ਦਾ ਦਿਨ ਬਹੁਤ ਹੀ ਖ਼ਾਸ ਹੈ। ਕਿਉਂਕਿ ਲੰਬੇ ਸਮੇਂ ਤੋਂ ਬੰਦ ਸਕੂਲ ਅੱਜ ਖੁੱਲ੍ਹ ਗਏ ਹਨ। ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਪੰਜਾਬ ਭਰ ਵਿਚ ਦਸਵੀਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਲਈ ਸਕੂਲ ਖੁੱਲ੍ਹ ਗਏ ਹਨ।

ਕੋਰੋਨਾ ਦੇ ਬਚਾਅ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।






















