ਚੰਡੀਗੜ, 2 ਜਨਵਰੀ (ਵਿਸ਼ਵ ਵਾਰਤਾ)-ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 7 ਅਤੇ 8 ਜਨਵਰੀ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਨਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜਾਈ ਵਿੱਚ ਘਾਟਾਂ ਕਮਜ਼ੋਰੀਆਂ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ। ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।