• ਮੈਰੀਟੋਰੀਅਸ ਸਕੂਲ ਅਤੇ ਰੈਜੀਡੈਂਸ਼ਲ ਸਕੂਲਾਂ ਦੇ ਖਾਣੇ ਦੀ ਕੀਤੀ ਜਾਂਚਚੰਡੀਗੜ•, 30 ਮਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਸਕੂਲਾਂ ਵਿੱਚ ਮਿਲਣ ਵਾਲੇ ਖਾਣੇ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਉਨ•ਾਂ ਕਿਹਾ ਕਿ ਕੱਲ• ਉਨ•ਾਂ ਅੰਮ੍ਰਿਤਸਰ ਮੈਰੀਟੋਰੀਅਸ ਸਕੂਲ ਦੀ ਅਚਨਚੇਤ ਚੈਕਿੰਗ ਕੀਤੀ, ਜਿਸ ਦੌਰਾਨ ਉਨ•ਾਂ ਪਹਿਲੀ ਚੈਕਿੰਗ ਦੌਰਾਨ ਸਕੂਲ ਦੇ ਸਟਾਫ ਦੀ ਕਮੀ ਨੂੰ ਪੂਰਾ ਕਰਨ ਅਤੇ ਬੱਚਿਆਂ ਦੇ ਖਾਣੇ ਦੀ ਚੈਕਿੰਗ ਦੌਰਾਨ ਉਸ ਦੀ ਗੁਣਵੱਤਾ ਜਾਂਚਣ ਦੇ ਆਦੇਸ਼ ਦਿੱਤੇ ਸਨ।
ਸ੍ਰੀ ਸੋਨੀ ਨੇ ਬੱਚਿਆਂ ਦੀਆਂ ਕਲਾਸਾਂ ਵਿੱਚ ਜਾ ਕੇ ਉਨ•ਾਂ ਨਾਲ ਗੱਲਬਾਤ ਕੀਤੀ। ਉਨ•ਾਂ ਬੱਚਿਆਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ, ਜਿਸ ਸਬੰਧ ਵਿੱਚ ਬੱਚਿਆਂ ਨੇ ਖਾਣੇ ਦੀ ਗੁਣਵੱਤਾ ਅਤੇ ਪਾਣੀ ਦੀ ਘਾਟ ਤੋਂ ਜਾਣੂੰ ਕਰਾਇਆ।
ਸ੍ਰੀ ਸੋਨੀ ਨੇ ਵਿਦਿਆਰਥੀਆਂ ਲਈ ਤਿਆਰ ਕੀਤੇ ਜਾ ਰਹੇ ਭੋਜਨ ਦਾ ਨਿਰੀਖਣ ਕੀਤਾ ਅਤੇ ਅਸੰਤੁਸ਼ਟੀ ਜ਼ਾਹਿਰ ਕਰਦਿਆਂ ਜ਼ਿਲ•ਾ ਸਿੱਖਿਆ ਅਫਸਰ ਅਤੇ ਸਕੂਲ ਪ੍ਰਿੰਸੀਪਲ ਨੂੰ ਕਮੇਟੀ ਦਾ ਗਠਨ ਕਰਨ ਦਾ ਹੁਕਮ ਦਿੱਤਾ ਜਿਸ ਵਿੱਚ ਸੀਨੀਅਰ ਵਿਦਿਆਰਥੀਆਂ ਨੂੰ ਵੀ ਸ਼ਾਮਲ ਕੀਤਾ ਜਾਵੇ। ਇਹ ਕਮੇਟੀ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ, ਦੁੱਧ ਅਤੇ ਪਾਣੀ ਦੇ ਸਬੰਧ ਵਿੱਚ ਸਿੱਧੇ ਤੌਰ ‘ਤੇ ਉਨ•ਾਂ ਨੂੰ ਰਿਪੋਰਟ ਕਰੇਗੀ। ਉਨ•ਾਂ ਬੱਚਿਆਂ ਦੀ ਖਾਣੇ ਦੀ ਘਟੀਆ ਕੁਆਲਟੀ ਬਾਰੇ ਸ਼ਿਕਾਇਤ ਉਤੇ ਸਬੰਧਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਨਾਲ ਕਿਸੇ ਵੀ ਤਰ•ਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਸ੍ਰੀ ਸੋਨੀ ਨੇ ਵਾਰਡਨ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਰਾਤ ਦਾ ਖਾਣਾ 8 ਵਜੇ ਤੱਕ ਦੇਣਾ ਯਕੀਨੀ ਬਣਾਇਆ ਜਾਵੇ।
ਜ਼ਿਲ•ਾ ਸਿੱਖਿਆ ਅਫਸਰ ਅਤੇ ਸਕੂਲ ਪ੍ਰਿੰਸੀਪਲ ਨੇ ਮੰਤਰੀ ਨੂੰ ਗਰਮੀ ਦੀਆਂ ਛੁੱਟੀਆਂ ਦੀਆਂ ਵੱਖ ਵੱਖ ਤਰੀਕਾਂ ਬਾਰੇ ਸੂਚਿਤ ਕੀਤਾ, ਜਿਸ ਕਾਰਨ ਰੈਜੀਡੈਂਸ਼ਲ ਸਕੂਲਾਂ ਵਿੱਚ ਸਰਕਾਰੀ ਅਧਿਆਪਕਾਂ ਨੂੰ 20 ਦਿਨ ਦੀ ਛੁੱਟੀ ਦੇ ਦਿੱਤੀ ਗਈ, ਜਿਸ ਲਈ ਤੁਰੰਤ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਗਰਮੀਆਂ ਦੀਆਂ ਛੁੱਟੀਆਂ ਸਰਕਾਰੀ ਸਕੂਲਾਂ ਅਤੇ ਰੈਜੀਡੈਂਸ਼ਲ ਸਕੂਲਾਂ ਵਿੱਚ ਇਕੱਠੇ ਪਹਿਲੀ ਜੂਨ ਨੂੰ ਕਰਨ ਦੇ ਆਦੇਸ਼ ਦਿੱਤੇ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਅਤੇ ਸਿੱਖਿਆ ਮਹਿਕਮੇ ਨੂੰ ਮੋਹਰੀ ਰੱਖਿਆ ਹੈ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ•ਾਂ ਵਿਭਾਗਾਂ ਪ੍ਰਤੀ ਸਪੱਸ਼ਟ ਕਿਹਾ ਕਿ ਕਿਸੇ ਵੀ ਤਰ•ਾਂ ਦੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਸਾਫ ਪਾਣੀ, ਪੌਸ਼ਟਿਕ ਭੋਜਨ ਅਤੇ ਗੁਣਵੱਤਾ ਦੀ ਸਿੱਖਿਆ ਮੁੱਖ ਅਧਿਕਾਰ ਹਨ। ਸ੍ਰੀ ਸੋਨੀ ਨੇ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਖੁੱਲ•ਣ ਮਗਰੋਂ ਅਧਿਆਪਕਾਂ ਦੀ ਘਾਟ ਨੂੰ ਵੀ ਦੂਰ ਕਰ ਲਿਆ ਜਾਵੇਗਾ।
ਇਸ ਮਗਰੋਂ ਸ੍ਰੀ ਸੋਨੀ ਨੇ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਖਾਸਾ ਦਾ ਵੀ ਦੌਰਾ ਕੀਤਾ ਅਤੇ ਸਕੂਲ ਸਟਾਫ ਤੋਂ ਉਨ•ਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ•ਾਂ ਸਕੂਲ ਦੀ ਇਮਾਰਤ ਦੇ ਨਵੀਨੀਕਰਨ ਅਤੇ ਪਾਣੀ ਦੇ ਕੂਲਰ ਦੇਣ ਲਈ ਵਿਭਾਗ ਨੂੰ ਹਦਾਇਤ ਕੀਤੀ। ਉਨ•ਾਂ ਸਕੂਲ ਵਿੱਚ ਕਾਮਰਸ, ਅੰਗਰੇਜ਼ੀ ਲੈਕਚਰਾਰਾਂ ਅਤੇ ਇਕ ਸਪੋਰਟਸ ਟੀਚਰ ਦੀ ਕਮੀ ਨੂੰ ਦੂਰ ਕਰਨ ਲਈ ਜ਼ਿਲ•ਾ ਸਿੱਖਿਆ ਅਫਸਰ ਨੂੰ ਨਿਰਦੇਸ਼ ਦਿੱਤੇ।
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...