ਪਿਛਲੇ 35 ਸਾਲਾਂ ਤੋਂ ਨਹੀਂ ਹੋ ਰਹੀਆਂ ਵਿਦਿਆਰਥੀ ਚੋਣਾਂ- ਐਡਵੋਕੇਟ ਪਵਿੱਤਰ ਦੀਪ*
ਹੁਸ਼ਿਆਰਪੁਰ,18 ਜੂਨ( ਵਿਸ਼ਵ ਵਾਰਤਾ )-:
ਪੰਜਾਬ ਦੇ ਕਾਲਜਾਂ ਵਿੱਚ ਵਿਦਿਆਰਥੀ ਚੋਣਾਂ ਕਰਵਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ ।ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਯੂਥ ਕਾਂਗਰਸ ਦੇ ਵਰਕਰਾਂ ਨੇ ਐਡਵੋਕੇਟ ਪਵਿੱਤਰ ਦੀਪ ਸਿੰਘ ਦੀ ਅਗਵਾਈ ਵਿੱਚ ਵਿਦਿਆਰਥੀ ਚੋਣਾਂ ਤੁਰੰਤ ਕਰਵਾਉਣ ਲਈ ਮੰਗ ਪੱਤਰ ਦਿੱਤੇ।ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਮਨ ਬਿੱਲਾ ਨਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਥ ਕਾਂਗਰਸੀ ਆਗੂ ਐਡਵੋਕੇਟ ਪਵਿੱਤਰ ਸਿੰਘ ਅਤੇ ਮਾਨ ਥਾਪਰ ਨੇ ਸਰਕਾਰੀ ਕਾਲਜ ਐੱਸ ਡੀ ਕਾਲਜ ਅਤੇ ਡੀਏਵੀ ਕਾਲਜ ਹੁਸ਼ਿਆਰਪੁਰ ਦੇ ਮਾਣਯੋਗ ਪ੍ਰਿੰਸੀਪਲ ਸਾਹਿਬਾਨ ਨੂੰ ਮਿਲ ਕੇ ਇਸ ਸਬੰਧੀ ਮੈਮੋਰੰਡਮ ਦਿੱਤੇ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਪਵਿੱਤਰ ਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਕਾਲਜਾਂ ਵਿੱਚ ਪਿਛਲੇ ਲਗਭਗ 35 ਸਾਲਾਂ ਤੋਂ ਵਿਦਿਆਰਥੀ ਚੋਣਾਂ ਬੰਦ ਕੀਤੀਆਂ ਹੋਈਆਂ ਹਨ ਜਿਸ ਕਾਰਨ ਨੌਜਵਾਨਾਂ ਨੂੰ ਕੋਈ ਉਸਾਰੂ ਸੇਧ ਨਹੀਂ ਮਿਲ ਰਹੀ।ਇਹੀ ਕਾਰਨ ਹੈ ਕਿ ਪੜ੍ਹੇ ਲਿਖੇ ਨੌਜਵਾਨਾਂ ਨੂੰ ਸਹੀ ਤਰੀਕੇ ਨਾਲ ਲਾਮਬੰਦ ਕਰਕੇ ਉਨ੍ਹਾਂ ਦੀ ਊਰਜਾ ਸ਼ਕਤੀ ਨੂੰ ਉਸਾਰੂ ਪਾਸੇ ਲਾਉਣ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।ਐਡਵੋਕੇਟ ਪਵਿੱਤਰ ਦੀਪ ਸਿੰਘ ਨੇ ਕਿਹਾ ਕਿ ਵਿਦਿਆਰਥੀ ਜਥੇਬੰਧਕ ਢਾਂਚਾ ਨਾ ਹੋਣ ਕਾਰਨ ਉਨ੍ਹਾਂ ਦੀਆਂ ਯੋਗ ਮੰਗਾਂ ਵੀ ਸਹੀ ਢੰਗ ਨਾਲ ਨਹੀਂ ਉਠਾਇਆ ਜਾ ਰਹੀਆਂ ਜਿਸ ਕਾਰਨ ਨੌਜਵਾਨ ਵਰਗ ਦੇ ਵਿੱਚ ਨਿਰਾਸ਼ਾ ਦਾ ਆਲਮ ਲਗਾਤਾਰ ਵੱਧ ਰਿਹਾ ਹੈ ਜਿਸ ਨੂੰ ਰੋਕਣ ਲਈ ਤੁਰੰਤ ਵਿਦਿਆਰਥੀ ਚੋਣਾਂ ਕਰਵਾਉਣੀਆਂ ਬਹੁਤ ਜ਼ਰੂਰੀ ਹਨ ਉਨ੍ਹਾਂ ਕਿਹਾ ਕਿ 2017 ਵਿਧਾਨ ਸਭਾ ਚੋਣਾਂ ਦੇ ਮੈਨੀਫੈਸਟੋ ਵਿੱਚ ਵੀ ਕਾਂਗਰਸ ਵੱਲੋਂ ਵਿਦਿਆਰਥੀ ਚੋਣਾਂ ਕਰਵਾਉਣ ਦੀ ਗੱਲ ਕਹੀ ਗਈ ਸੀ।ਇਸ ਮੰਗ ਨੂੰ ਲਾਗੂ ਕਰਵਾਉਣ ਲਈ ਪੰਜਾਬ ਯੂਥ ਕਾਂਗਰਸ ਵੱਲੋਂ ਹਰ ਜ਼ਿਲ੍ਹੇ ਵਿੱਚ ਪ੍ਰਿੰਸੀਪਲ ਸਾਹਿਬਾਨ ਵਧਾਏ ਕੱਤਰੀ ਮੰਤਰੀ ਸਾਹਿਬਾਨ ਨੂੰ ਵਿਦਿਆਰਥੀ ਚੋਣਾਂ ਸ਼ੁਰੂ ਕਰਵਾਉਣ ਲਈ ਮੰਗ ਪੱਤਰ ਦੇ ਰਹੀ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀ ਚੋਣਾਂ ਕਰਵਾਉਣ ਨਾਲ ਦੇਸ਼ ਦਾ ਲੋਕਤੰਤਰਿਕ ਢਾਂਚਾ ਹੋਰ ਵੀ ਜ਼ਿਆਦਾ ਮਜ਼ਬੂਤ ਹੋਵੇਗਾ।





















