ਵਿਦੇਸ਼ ਵਿੱਚ ਪੱਕੇ ਹੋਣ ਵਾਲੇ ਅਤੇ ਬਿਨ੍ਹਾਂ ਛੁੱਟੀ ਵਿਦੇਸ਼ੀ ਦੌਰਿਆਂ ਤੇ ਜਾਣ ਵਾਲਿਆਂ ਖਿਲਾਫ ਪੰਜਾਬ ਸਰਕਾਰ ਨੇ ਕਾਰਵਾਈ ਆਰੰਭੀ
ਚੰਡੀਗੜ੍ਹ,31 ਅਗਸਤ(ਵਿਸ਼ਵ ਵਾਰਤਾ)- ਪਿਛਲੇ ਦਿਨੀਂ ਪਨਸਪ ਦੇ ਅਧਿਕਾਰੀ ਵੱਲੋਂ 20 ਹਜ਼ਾਰ ਕਣਕ ਦੀਆਂ ਬੋਰੀਆਂ ਗਬਨ ਕਰਕੇ ਵਿਦੇਸ਼ ਭੱਜਣ ਤੋਂ ਬਾਅਦ ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਪੀਆਰ ਲੈਣ ਵਾਲੇ ਅਤੇ ਬਿਨਾਂ ਛੁੱਟੀ ਲਏ ਵਿਦੇਸ਼ੀ ਦੌਰਿਆਂ ਤੇ ਜਾਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭ ਦਿੱਤੀ ਹੈ। ਇਸ ਸੰਬੰਧ ਵਿੱਚ ਪ੍ਰਸੋਨਲ ਵਿਭਾਗ ਨੇ ਪੱਤਰ ਵੀ ਜਾਰੀ ਕੀਤਾ ਹੈ।