ਵਿਧਾਇਕਾ ਇੰਦਰਜੀਤ ਕੌਰ ਮਾਨ ਨੂੰ ਸਦਮਾ- ਪਤੀ ਦੀ ਮੌਤ
ਚੰਡੀਗੜ੍ਹ, 31ਮਈ(ਵਿਸ਼ ਵਾਰਤਾ) ਜਲੰਧਰ ਲੋਕਸਭਾ ਦੇ ਹਲਕਾ ਨਕੋਦਰ ਤੋਂ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ।
ਪ੍ਰਾਪਤ ਜਾਣਕਾਰੀ ਮੁਤਾਬਿਕ ਨਕੋਦਰ ਤੋਂ ‘ਆਪ’ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਦੇਹਾਂਤ ਹੋ ਗਿਆ ਹੈ। ਬੀਤੀ ਰਾਤ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਨਕੋਦਰ ਤੋਂ ‘ਆਪ’ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦੀ ਅਚਾਨਕ ਮੌਤ ਦੀ ਖ਼ਬਰ ਜਦੋਂ ਲੋਕਾਂ ਤੱਕ ਪਹੁੰਚੀ ਤਾਂ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਪਿੰਡ ਬੀੜ ਨਕੋਦਰ ਵਿਖੇ ਕੀਤਾ ਜਾਵੇਗਾ।