ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦਾ ਮੁੱਦਾ
ਚੰਡੀਗੜ੍ਹ, 11ਮਾਰਚ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਅੱਜ 6ਵੇਂ ਦਿਨ ਸਦਨ ਵਿੱਚ ਬਜਟ ਤੇ ਚਰਚਾ ਕੀਤੀ ਗਈ। ਇਸ ਦੌਰਾਨ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (EWS) ਨੂੰ ਦਿੱਤੇ ਜਾਣ ਵਾਲੇ ਮਕਾਨਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕਿਹਾ ਕਿ EWS ਸੰਬੰਧੀ ਐਕਟ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਯਾਨੀ EWS ਲਈ ਪੰਜ ਫੀਸਦੀ ਜ਼ਮੀਨ ਰਾਖਵੀਂ ਰੱਖੀ ਜਾਂਦੀ ਹੈ, ਜਦਕਿ ਪਿਛਲੇ 20 ਸਾਲ ਤੋਂ ਇਸ ਵੱਲ ਕਿਸੇ ਨੇ ਵੀ ਧਿਆਨ ਨਹੀਂ ਦਿੱਤਾ।ਉਹਨਾਂ ਕਿਹਾ ਕਿ ਇਸ ਵਿੱਚ ਕਿਸੇ ਜਾਤ, ਧਰਮ ਅਤੇ ਨਾ ਹੀ ਕਿਸ ਕੁਣਬੇ ਦੀ ਗੱਲ ਹੈ, ਇਹ EWS ਐਕਟ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀ ਗੱਲ ਕਰਦਾ ਹੈ। ਇਸ ਐਕਟ ਮੁਤਾਬਕ ਪੰਜਾਬ ਵਿੱਚ EWS ਵਰਗ ਲਈ ਸੌਖੀਆਂ ਸ਼ਰਤਾਂ ਰੱਖੀਆਂ ਹਨ, ਜਿਸ ਵਿੱਚ 3 ਲੱਖ ਤੋਂ ਘੱਟ ਸਾਲਾਨਾ ਆਮਦਨ ਅਤੇ 10 ਸਾਲ ਤੱਕ ਦਾ ਵਸਨੀਕ ਹੋਣਾ ਚਾਹੀਦਾ ਹੈ।























