ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ਸਰਕਾਰੀ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ,ਕੱਲ੍ਹ ਤੋਂ ਹੜਤਾਲ ‘ਤੇ ਜਾਣ ਦਾ ਕੀਤਾ ਐਲਾਨ
ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ) : ਜਲੰਧਰ ਵੈਸਟ ਤੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ਸਰਕਾਰੀ ਮੁਲਾਜ਼ਮਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਭਲਕੇ ਤੋਂ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਰਾਜ ਜ਼ਿਲ੍ਹਾ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਦੀ ਇਕਾਈ ਵੱਲੋਂ ਜਾਰੀ ਪ੍ਰੈੱਸ ਨੋਟ ਵਿੱਚ ਕਿਹਾ ਗਿਆ ਹੈ ਕਿ ਵਿਧਾਇਕ ਨੇ ਬਿਨਾਂ ਕਿਸੇ ਅਧਿਕਾਰ ਦੇ ਸਟਾਫ਼ ਨਾਲ ਬਹਿਸ ਕਰਕੇ ਰਿਕਾਰਡ ਚੈੱਕ ਕੀਤਾ ਹੈ। ਪੰਜਾਬ ਰਾਜ ਜ਼ਿਲ੍ਹਾ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਨੇ ਕਿਹਾ ਹੈ ਕਿ 22 ਜੁਲਾਈ ਨੂੰ ਡੀਸੀ ਦਫ਼ਤਰ ਜਲੰਧਰ ਵਿੱਚ ਹਲਕਾ ਜਲੰਧਰ ਵੈਸਟ ਦੇ ਵਿਧਾਇਕ ਵੱਲੋਂ ਦਫ਼ਤਰੀ ਕੰਮਕਾਜ ਦੇ ਸਬੰਧ ਵਿੱਚ ਸਾਡੀ ਸੁਪਰਡੈਂਟ ਗਰੇਡ ਪਰਮਿੰਦਰ ਕੌਰ ‘ਤੇ ਸਵਾਲ ਉਠਾਏ ਗਏ ਸਨ।























