ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਬਾੱਡੀਗਾਰਡ ਸਬ ਇੰਸਪੈਕਟਰ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ) ਇਸ ਵੇਲੇ ਇਹ ਖ਼ਬਰ ਸਾਹਮਣੇ ਆਈ ਹੈ ਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਅੰਗ ਰੱਖਿਅਕ ਸਹਾਇਕ ਸਬ ਇੰਸਪੈਕਟਰ ਸੇਵਾ ਸਿੰਘ ਨੇ ਅੱਜ ਖੁਦਕੁਸ਼ੀ ਕਰ ਲਈ । ਇਹ ਜਾਣਕਾਰੀ ਮਿਲੀ ਹੈ ਕਿ ਸੇਵਾ ਸਿੰਘ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨ ਸੀ। ਉਸ ਨੇ ਅੱਜ ਆਪਣੇ ਆਪ ਨੂੰ ਗੋਲੀ ਮਾਰ ਕੇ ਜਾਨ ਦੇ ਦਿੱਤੀ। ਵਿਧਾਇਕ ਬੈਂਸ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੇਵਾ ਸਿੰਘ ਪਿਛਲੇ ਕੁਝ ਦਿਨਾਂ ਤੋਂ ਡਿਊਟੀ ਤੇ ਹਾਜ਼ਰ ਨਹੀਂ ਸੀ।






















