ਵਿਧਾਨ ਸਭਾ ਇਜਲਾਸ ਦੌਰਾਨ ਇਹਨਾਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਛੁੱਟੀ
ਪੜ੍ਹੋ ਸਰਕਾਰ ਵੱਲੋਂ ਜਾਰੀ ਹੋਏ ਕਿਹੜੇ ਹੁਕਮ
ਚੰਡੀਗੜ੍ਹ,21 ਜੂਨ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਦੇ ਸੰਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਕੈਟਾਗਿਰੀ ਏ ਅਤੇ ਬੀ ਦੇ ਅਧਿਕਾਰੀਆਂ ਨੂੰ ਇਹ ਹੁਕਮ ਜਾਰੀ ਹੋਏ ਹਨ ਕਿ ਉਹ ਸੈਸ਼ਨ ਦੇ ਦੌਰਾਨ ਛੁੱਟੀ ਤੇ ਨਾ ਜਾਣ ਤਾਂ ਜੋ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਰਕਾਰੀ ਕੰਮਾਂ ਵਿੱਚ ਕੋਈ ਦਿੱਕਤ ਨਾ ਆਵੇ।