ਵਿਧਾਨ ਸਭਾ ਇਜਲਾਸ-ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਿੰਨ ਮਹੀਨਿਆਂ ਦਾ ਬਜਟ ਪੇਸ਼
ਸਦਨ ਵੱਲੋਂ ਬਜਟ ਸਰਬਸੰਮਤੀ ਨਾਲ ਪਾਸ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
ਚੰਡੀਗੜ੍ਹ,22 ਮਾਰਚ(ਵਿਸ਼ਵ ਵਾਰਤਾ)- 16ਵੀਂ ਪੰਜਾਬ ਵਿਧਾਨ ਸਭਾ ਦੇ ਪਹਿਲੇ ਇਜਲਾਸ ਦੇ ਤੀਜੇ ਤੇ ਆਖਰੀ ਦਿਨ ਸਾਲ 2022-23 ਦੇ 3 ਮਹੀਨਿਆਂ ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਅਪਰੈਲ ਤੋਂ ਜੂਨ ਤੱਕ 37,120 ਕਰੋੜ 23 ਲੱਖ 76 ਹਜ਼ਾਰ ਰੁਪਏ ਦੀ ਲੇਖਾ ਗਰਾਂਟ ਹੈ। ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸਧਵਾਂ ਨੇ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ।