ਵਿਧਾਨ ਸਭਾ ਚੋਣਾਂ ‘ਚ ਨਸ਼ਿਆਂ ਦੀ ਵਰਤੋਂ ਨੂੰ ਲੈ ਕੇ ਹਾਈਕੋਰਟ ਵੱਲੋਂ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ
ਨਸ਼ਾ ਮੁਕਤ ਹੋਣ ਚੋਣਾਂ,ਹਾਈਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
ਚੰਡੀਗੜ੍ਹ,13 ਜਨਵਰੀ(ਵਿਸ਼ਵ ਵਾਰਤਾ) ਪੰਜਾਬ ਵਿੱਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਨ੍ਹਾਂ ਚੋਣਾਂ ਵਿੱਚ ਨਸ਼ਿਆਂ ਦੀ ਵਰਤੋਂ ਨਾ ਹੋਵੇ ਇਸ ਲਈ ਅਤੇ ਇਨ੍ਹਾਂ ਚੋਣਾਂ ਨੂੰ ਨਸ਼ਾ ਮੁਕਤ ਕਰਵਾਉਣ ਲਈ ਹੁਣ ਹਾਈ ਕੋਰਟ ਨੇ ਇਸ ਦਾ ਨੋਟਿਸ ਲਿਆ ਹੈ ਅਤੇ ਭਾਰਤੀ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ 20 ਜਨਵਰੀ ਤੱਕ ਇਸ ‘ਤੇ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਹਾਈਕੋਰਟ ਨੇ ਕਿਹਾ ਕਿ ਪਹਿਲਾਂ ਵੀ ਸੂਬੇ ‘ਚ ‘Drugs for Vote’ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ। 2012 ਦੀਆਂ ਚੋਣਾਂ ਦੌਰਾਨ ਸਿਰਫ਼ ਇੱਕ ਮਹੀਨੇ ਵਿੱਚ ਸੂਬੇ ਵਿੱਚ 55 ਕਿਲੋ ਹੈਰੋਇਨ ਅਤੇ 430 ਕਿਲੋ ਭੁੱਕੀ ਜ਼ਬਤ ਕੀਤੀ ਗਈ ਸੀ। ਇਹ ਸਥਿਤੀ ਬਹੁਤ ਗੰਭੀਰ ਹੈ। ਇਸ ਲਈ ਹੀ ਇਨ੍ਹਾਂ ਚੋਣਾਂ ਨੂੰ ਨਸ਼ਾ ਮੁਕਤ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਦਾ ਜਵਾਬ ਚੋਣ ਕਮਿਸ਼ਨ ਨੂੰ 20 ਜਨਵਰੀ ਤੱਕ ਦੇਣਾ ਪਵੇਗਾ।