ਵਿਧਾਨ ਸਭਾ ਚੋਣਾਂ ਤੋਂ ਬਾਅਦ ਅੱਜ ਤੋਂ ਪੰਜਾਬ ਵਿੱਚ ਰਾਜ ਸਭਾ ਚੋਣਾਂ ਦੀ ਵਾਰੀ,ਅੱਜ ਤੋਂ ਨਾਮਜ਼ਦਗੀਆਂ ਦਾ ਦੌਰ ਸ਼ੁਰੂ
ਚੰਡੀਗੜ੍ਹ,14 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੀਆਂ 117 ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਸੂਬੇ ਵਿੱਚ ਰਾਜ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਅੱਜ ਤੋਂ ਨਾਮਜ਼ਦਗੀਆਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ ਜੋ ਕਿ 21 ਮਾਰਚ ਤੱਕ ਜਾਰੀ ਰਹੇਗੀ। 22 ਮਾਰਚ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਆਖਿਰੀ ਮਿਤੀ 24 ਮਾਰਚ ਨਿਰਧਾਰਿਤ ਕੀਤੀ ਗਈ ਹੈ। ਚੋਣਾਂ 31 ਮਾਰਚ ਨੂੰ ਹੋਣਗੀਆਂ । ਦੱਸ ਦਈਏ ਕਿ ਰਾਜ ਸਭਾ ਮੈਂਬਰਾਂ ਦੀ ਚੋਣ ਵਿਧਾਇਕਾਂ ਦੁਆਰਾ ਕੀਤੀ ਜਾਂਦੀ ਹੈ। ਪੰਜਾਬ ਵਿੱਚ ਕੁੱਲ ਸੱਤ ਸੀਟਾਂ ਹਨ ਜਿਹਨਾਂ ਵਿੱਚੋਂ ਪੰਜ ਸੀਟਾਂ ਲਈ ਹੀ ਚੋਣ ਹੋਣੀ ਹੈ।