ਵਿਧਾਨ ਸਭਾ ਚੋਣਾਂ ਲਈ ਪੰਜਾਬ ਲੋਕ ਕਾਂਗਰਸ,ਅਕਾਲੀ ਦਲ(ਸੰਯੁਕਤ) ਅਤੇ ਭਾਜਪਾ ਗੱਠਜੋੜ ਵੱਲੋਂ ਤਿੰਨ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
ਚੰਡੀਗੜ੍ਹ,7 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਗੱਠਜੋੜ ਵੱਲੋਂ ਆਪਸੀ ਤਾਲਮੇਲ ਸਥਾਪਿਤ ਕਰਨ ਲਈ ਤਿੰਨ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਹੈ।ਜਿਸ ਵਿੱਚ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇਜਿੰਦਰਪਾਲ ਸਿੰਘ ਸੰਧੂ, ਭਾਰਤੀ ਜਨਤਾ ਪਾਰਟੀ ਦੇ ਸੁਭਾਸ਼ ਸ਼ਰਮਾ ਅਤੇ ਪੰਜਾਬ ਲੋਕ ਕਾਂਗਰਸ ਦੇ ਐੱਮ.ਪੀ ਸਿੰਘ ਨੂੰ ਮੈਂਬਰ ਬਣਾਇਆ ਗਿਆ ਹੈ।ਤਿੰਨਾਂ ਪਾਰਟੀਆਂ ਵੱਲੋਂ ਗਠਿਤ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰ ਆਪਸ ਵਿੱਚ ਤਾਲਮੇਲ ਕਰਕੇ ਚੋਣਾਂ ਵਿੱਚ ਇੱਕ-ਦੂਜੇ ਨੂੰ ਪੂਰਾ ਸਹਿਯੋਗ ਦੇਣਗੇ ਤਾਂ ਜੋ ਪੰਜਾਬ ਵਿੱਚ ਭਾਜਪਾ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਪੰਜਾਬ ਲੋਕ ਕਾਂਗਰਸ ਦੀ ਸਰਕਾਰ ਬਣਾਈ ਜਾ ਸਕੇ।























