ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਚਾਰ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ, 28ਨਵੰਬਰ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰਕੋਟਲਾ ਤੋਂ ਨੁਸਰਤ ਅਲੀ ਖ਼ਾਨ, ਫਿਰੋਜ਼ਪੁਰ ਤੋਂ ਰੋਹਿਤ ਵੋਹਰਾ, ਕਾਦੀਆਂ ਤੋਂ ਗੁਰ ਇਕਬਾਲ ਐੱਸ ਮਾਹਲ ਅਤੇ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਤੋਂ ਰਾਜਨਬੀਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਅਕਾਲੀ ਦਲ ਹੁਣ ਤੱਕ ਕੁਲ 88 ਉਮੀਦਵਾਰਾਂ ਦਾ ਐਲਾਨ ਕਰ ਚੁੱਕਿਆ ਹੈ।
https://twitter.com/drcheemasad/status/1464904011065159685?t=siyDKJgQEyvX6w71sviUiA&s=19























