ਵਿਧਾਨ ਸਭਾ ਚੋਣਾਂ 2022- ਕਾਂਗਰਸ ਪਾਰਟੀ ਵੱਲੋਂ 23ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ
ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਾਦਲ ਦੇ ਖਿਲਾਫ ਉਮੀਦਵਾਰ ਤੇ ਹਾਲੇ ਵੀ ਫੈਸਲਾ ਨਹੀਂ ਕਰ ਸਕੀ ਕਾਂਗਰਸ
4 ਮੌਜੂਦਾ ਵਿਧਾਇਕਾਂ ਦੀ ਕੱਟੀ ਟਿਕਟ, 8 ਉਮੀਦਵਾਰਾਂ ਦੀ ਟਿਕਟ ਨੂੰ ਲੈ ਕੇ ਫਸਿਆ ਪੇਚ
ਚੰਡੀਗੜ੍ਹ, 26ਜਨਵਰੀ(ਵਿਸ਼ਵ ਵਾਰਤਾ)ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਪਾਰਟੀ ਵੱਲੋਂ 23 ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਅਨੁਸਾਰ ਇਹਨਾਂ ਵਿੱਚ 4 ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟੀ ਗਈ ਹੈ ਤੇ ਉਹਨਾਂ ਦੀ ਥਾਂ ਕਿਸੇ ਹੋਰ ਨੂੰ ਟਿਕਟ ਦਿੱਤੀ ਗਈ ਹੈ, ਹੁਣ ਕਾਂਗਰਸ ਦੇ ਸਿਰਫ਼ 8 ਉਮੀਦਵਾਰਾਂ ਦੀ ਟਿਕਟ ਨੂੰ ਲੈ ਕੇ ਪੇਚ ਫਸਿਆ ਹੋਇਆ ਹੈ। ਮੰਗਲਵਾਰ ਦੇਰ ਰਾਤ ਜਾਰੀ ਕੀਤੀ ਗਈ ਸੂਚੀ ਵਿੱਚ ਕਾਂਗਰਸ ਨੇ 23 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਜਿਸ ਵਿੱਚ ਇਸ ਸਮੇਂ ਸਭ ਤੋਂ ਅਹਿਮ ਨਾਮ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਭ ਤੋਂ ਨਜ਼ਦੀਕੀ ਚਿਹਰੇ ਸਮਿਤ ਦਾ ਹੈ। ਸਮਿਤ ਨੂੰ ਮੌਜੂਦਾ ਵਿਧਾਇਕ ਸੁਰਜੀਤ ਧੀਮਾਨ ਦੀ ਥਾਂ ਅਮਰਗੜ੍ਹ ਤੋਂ ਟਿਕਟ ਦਿੱਤੀ ਗਈ ਹੈ।ਇਸ ਦੇ ਨਾਲ ਹੀ ਸਾਹਨੇਵਾਲ ਤੋਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੇ ਜਵਾਈ ਬਿਕਰਮ ਬਾਜਵਾ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ। ਭੱਠਲ ਖੁਦ ਲਹਿਰਾਗਾਗਾ ਤੋਂ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ ਕਾਂਗਰਸ ਨੇ ਫਿਰੋਜ਼ਪੁਰ ਦੇਹਾਤੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਆਸ਼ੂ ਬੰਗੜ ਨੂੰ ਵੀ ਟਿਕਟ ਦਿੱਤੀ ਹੈ।
ਦੱਸ ਦੱਈਏ ਕਿ ਬੀਤੇ ਕੱਲ੍ਹ 25 ਜਨਵਰੀ ਤੋਂ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ ਹੋ ਗਈਆਂ ਹਨ, ਪਰ ਕਾਂਗਰਸ ਪਾਰਟੀ ਹਾਲੇ ਤੱਕ ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਾਦਲ ਦੇ ਖਿਲਾਫ ਕਿਸੇ ਉਮੀਦਵਾਰ ਨੂੰ ਉਤਾਰਨ ਦਾ ਨਿਰਣਾ ਨਹੀਂ ਕਰ ਸਕੀ ਹੈ।























