ਕੈਪਟਨ ਅਮਰਿੰਦਰ ਸਿੰਘ ਅਤੇ ਬਿਕਰਮ ਚਹਿਲ 31 ਜਨਵਰੀ ਨੂੰ ਭਰਨਗੇ ਨਾਮਜ਼ਦਗੀ ਪੱਤਰ
ਚੰਡੀਗੜ੍ਹ,29 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾ ਦੌਰ ਜਾਰੀ ਹੈ। ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। ਵਿਸ਼ਵ ਵਾਰਤਾ ਨੂੰ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਅਤੇ ‘ਪੰਜਾਬ ਲੋਕ ਕਾਂਗਰਸ’ ਪਾਰਟੀ ਸੁਪਰੀਮੋ ਕੈਪਟਨ ਅਮਰਿੰਦਰ ਸਿੰਘ 31 ਜਨਵਰੀ ਨੂੰ ਆਪਣੇ ਹਲਕੇ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੇ ਨਾਲ ਹੀ ਪੰਜਾਬ ਲੋਕ ਕਾਂਗਰਸ ਦੇ ਸਨੌਰ ਹਲਕੇ ਤੋਂ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਵੀ 31 ਜਨਵਰੀ ਨੂੰ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।






















