ਵਿਧਾਨ ਸਭਾ ਚੋਣਾਂ 2022-18 ਤੋਂ 20 ਫਰਵਰੀ ਤੱਕ ਪੰਜਾਬ ਵਿੱਚ ਰਹੇਗਾ ਡਰਾਈ ਡੇਅ,ਸ਼ਰਾਬ ਦੀ ਵਿਕਰੀ ਤੇ ਪਾਬੰਦੀ
ਚੰਡੀਗੜ੍ਹ,5 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮੀਸ਼ਨ ਵੱਲੋਂ 18 ਫਰਵਰੀ ਤੋਂ ਲੈ ਕੇ 20 ਫਰਵਰੀ ਵੋਟਾਂ ਵਾਲੇ ਦਿਨ ਤੱਕ ਸ਼ਰਾਬ ਦੀ ਵਿਕਰੀ ਤੇ ਰੋਕ ਲਗਾ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਰਾਤ ਤੱਕ ਡਰਾਈ ਸ਼ਰਾਬ ਦੀ ਵਿਕਰੀ ਤੇ ਪਾਬੰਦੀ ਰਹੇਗੀ।























