ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਸਦਨ ਵਿੱਚ ਸਰਕਾਰ ਵੱਲੋਂ ਅੱਜ ਹੀ ਲਿਆਂਦਾ ਜਾਵੇਗਾ ਭਰੋਸਗੀ ਮਤਾ!
ਚੰਡੀਗੜ੍ਹ,27 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇਸ ਸਮੇਂ ਜਾਰੀ ਹੈ। ਸਵੇਰੇ 11 ਵਜੇ ਸਦਨ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਸੀ। ਜਿਸ ਤੋਂ ਬਾਅਦ ਬਿਜਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ । ਇਸ ਦੌਰਾਨ ਜਾਣਕਾਰੀ ਸਾਹਮਣੇ ਇਹ ਆ ਰਹੀ ਹੈ ਕਿ ਬੀਏਸੀ ਦੀ ਮੀਟਿੰਗ ਵਿੱਚ ਵਿਧਾਨ ਸਭਾ ਇਜਲਾਸ ਦੀ ਮਿਆਦ 3 ਅਕਤੂਬਰ ਤੱਕ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਹਾਲਾਂਕਿ ਇਸ ਸੰਬੰਧੀ ਅਧਿਕਾਰਤ ਐਲਾਨ ਹੋਣਾ ਬਾਕੀ ਹੈ। ਇਸ ਦੇ ਨਾਲ ਹੀ ਇਹ ਵੀ ਵੱਡੀ ਅੱਪਡੇਟ ਸਾਹਮਣੇ ਆ ਰਹੀ ਹੈ ਕਿ ਸਦਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਰੋਸਗੀ ਮਤਾ ਲਿਆਵੇਗਾ।