ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੰਗਾਮੇ ਦੀ ਭੇਂਟ
ਸਪੀਕਰ ਨੇ ਕਾਂਗਰਸੀ ਵਿਧਾਇਕਾਂ ਨੂੰ ਕੀਤਾ ਨੇਮ; ਬਾਹਰ ਜਾਣ ਦੇ ਦਿੱਤੇ ਆਦੇਸ਼
ਇੱਕ ਵਾਰ ਫਿਰ ਤੋਂ ਮੁਲਤਵੀ ਹੋਈ ਸਦਨ ਦੀ ਕਾਰਵਾਈ
ਚੰਡੀਗੜ੍ਹ,27 ਸਤੰਬਰ(ਵਿਸ਼ਵ ਵਾਰਤਾ)- ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਇਸ ਸਮੇਂ ਜਾਰੀ ਹੈ। ਇਸ ਦੌਰਾਨ ਸਰਕਾਰ ਵੱਲੋੋਂ ਲਿਆਂਦੇ ਜਾ ਰਹੇ ਭਰੋਸਗੀ ਮਤੇ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਅੱਜ ਦੀ ਬਾਕੀ ਰਹਿੰਦੀ ਕਾਰਵਾਈ ਲਈ ਸਦਨ ਵਿੱਚੋਂ ਮੁਅੱਤਲ ਕਰ ਦਿੱਤਾ ਅਤੇ ਬਾਹਰ ਭੇਜ ਦਿੱਤਾ। ਇਸ ਤੋਂ ਬਾਅਦ ਇੱਕ ਵਾਰ ਫਿਰ ਤੋਂ 10 ਮਿੰਟ ਲਈ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ।